ਚੌਕ ਮਹਿਤਾ— ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਤਾਰਾ ਤੋਂ ਵਾਪਸੀ ਦੌਰਾਨ ਸੜਕ ਹਾਦਸੇ ਦਾ ਸ਼ਿਕਾਰ ਹੋਏ ਚੌਕ ਮਹਿਤਾ ਦੇ ਅੱਠ ਗੁਰਸਿੱਖਾਂ ਦੀ ਸਮੂਹਿਕ ਆਤਮਿਕ ਸ਼ਾਂਤੀ ਲਈ ਦਮਦਮੀ ਟਕਸਾਲ ਵੱਲੋਂ ਅੱਜ ਇੱਥੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਧਾਰਮਿਕ ਸ਼ਖਸ਼ੀਅਤਾਂ ਅਤੇ ਰਾਜਸੀ ਬੁਲਾਰਿਆਂ ਨੇ ਅਮਰਨਾਥ ਦੀ ਯਾਤਰਾ ਦੌਰਾਨ ਵਾਪਰੇ ਹਾਦਸੇ ਦੇ ਸ਼ਿਕਾਰ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਕੇਂਦਰ ਤੇ ਗੁਜਰਾਤ ਸਰਕਾਰ ਵੱਲੋਂ ਦਿੱਤੀ ਗਈ ਮਾਲੀ ਮਦਦ ਦੀ ਤਰਜ਼ 'ਤੇ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਇੰਨ੍ਹਾਂ ਗੁਰਸਿੱਖਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਮਾਲੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਹਾਦਸੇ ਦੌਰਾਨ ਕਿਰਪਾਲ ਸਿੰਘ ਉਰਫ ਬਾਬਾ ਪਾਲਾ ਸਿੰਘ, ਜਸਬੀਰ ਸਿਘ, ਕੁਲਬੀਰ ਸਿੰਘ, ਹਰਪਾਲ ਸਿੰਘ, ਵਰਿੰਦਰ ਸਿੰਘ, ਮਹਿੰਗਾ ਸਿੰਘ ਅਤੇ ਅਮਰੀਕੀ ਨਾਗਰਿਕ ਪਰਮਜੀਤ ਸਿੰਘ ਤੇ ਹਰਕੇਵਲ ਸਿੰਘ ਲਾਪਤਾ ਹੋ ਗਏ ਸਨ। ਉਨ੍ਹਾਂ ਕਿਹਾ ਕਿ ਉਕਤ ਦੁਖਦਾਇਕ ਘਟਨਾ ਦੇ ਸ਼ਿਕਾਰ ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਤੇ ਸੰਭਾਲ ਕਰਨ ਦੇ ਉਪਰਾਲੇ ਲਈ ਸੰਗਤ ਨੂੰ ਅਪੀਲ ਕੀਤੀ। ਸੰਤ ਖਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਬਾਰ੍ਹਵੀਂ ਜਮਾਤ ਤੱਕ ਦੀ ਸਿੱਖਿਆ ਕਰਵਾਉਣ ਤੋਂ ਇਲਾਵਾ ਪਰਿਵਾਰ ਦੀ ਹਰ ਸੰਭਵ ਮਦਦ ਕਰਦੀ ਰਹੇਗੀ।
ਇਸ ਮੌਕੇ ਬੋਲਦਿਆ ਸਾਬਕਾ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆ ਪੰਜਾਬ ਸਰਕਾਰ ਨੂੰ ਇੰਨਾਂ ਪਰਿਵਾਰਾਂ ਦੀ ਸਾਰ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਤੋਂ ਪਰਿਵਾਰਾਂ ਪ੍ਰਤੀ ਮਦਦ ਕਰਵਾਉਣ ਦੀ ਜਿੰਮੇਵਾਰੀ ਵੀ ਲਈ ਹੈ। ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਪੀੜਤ ਪਰਿਵਾਰਾਂ ਪ੍ਰਤੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬੰਡੂਗਰ ਦੇ ਨੁਮਾਇੰਦੇ ਭਾਈ ਰਜਿੰਦਰ ਸਿੰਘ ਮਹਿਤਾ ਨੇ ਭਾਈ ਪਾਲਾ ਸਿੰਘ ਦੀ ਸਪੁੱਤਰੀ ਨੂੰ ਨੌਕਰੀ ਦੇਣ ਦਾ ਭਰੋਸਾ ਦਿਵਾਉਂਦਿਆ ਕਿਹਾ ਕਿ ਸ੍ਰੋਮਣੀ ਕਮੇਟੀ ਇੰਨ੍ਹਾਂ ਪੀੜਤ ਪਰਿਵਾਰਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ। ਇਸ ਮੌਕੇ ਡਾ. ਦਲਬੀਰ ਸਿੰਘ ਵੇਰਕਾ ਨੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ 'ਤੇ ਸਖਤ ਆਲੋਚਨਾ ਕੀਤੀ।
ਅਹੁਦਾ ਮਿਲਦੇ ਹੀ ਬਦਲੇ ਖਹਿਰਾ ਦੇ ਸੁਰ!
NEXT STORY