ਮੋਹਾਲੀ (ਜੱਸੋਵਾਲ) : ਬੇਅਦਬੀ ਮਾਮਲਿਆਂ 'ਤੇ ਸੀ. ਬੀ. ਆਈ. ਵਲੋਂ ਜਾਰੀ ਕੀਤੀ ਗਈ ਕਲੋਜ਼ਰ ਰਿਪੋਰਟ ਖਿਲਾਫ ਸੋਮਵਾਰ ਨੂੰ ਸਿੱਖ ਜੱਥੇਬੰਦੀਆਂ ਨੇ ਰੋਸ ਮਾਰਚ ਕੀਤਾ। ਜਾਣਕਾਰੀ ਮੁਤਾਬਕ ਮੁਤਾਬਕ ਸਿੱਖ ਜੱਥੇਬੰਦੀਆਂ ਦਾ ਰੋਸ ਮਾਰਚ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਬੈਰੀਅਰ ਤੱਕ ਹੀ ਪੁੱਜਿਆ ਸੀ ਕਿ ਪੁਲਸ ਨੂੰ ਸਿੱਖ ਜੱਥੇਬੰਦੀਆਂ ਦੇ ਕਾਰਕੁੰਨਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ।
ਪੁਲਸ ਨੇ ਸਿੱਖ ਜੱਥੇਬੰਦੀਆਂ ਦੇ ਕਾਰਕੁੰਨਾਂ ਨੂੰ ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ਨੇੜੇ ਹੀ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਕਾਰਕੁੰਨ ਅੱਗੇ ਵਧਣ ਲੱਗੇ ਤਾਂ ਪੁਲਸ ਵਲੋਂ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕਰ ਦਿੱਤੀਆਂ ਗਈਆਂ ਅਤੇ ਇਸ ਦੇ ਨਾਲ ਹੀ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ।
BSF ਦੀਆਂ ਗੁਪਤ ਸੂਚਨਾਵਾਂ ਪਾਕਿ ਨੂੰ ਭੇਜਣ ਵਾਲਾ ਰੇਲਵੇ ਕਰਮਚਾਰੀ ਹਿਰਾਸਤ 'ਚ
NEXT STORY