ਜਲੰਧਰ/ ਬਠਿੰਡਾ (ਸੋਨੂੰ ਮਹਾਜਨ)— ਗੁਰਬਾਣੀ ਦੇ ਅਰਥਾਂ ਨੂੰ ਤੋੜ-ਮੋੜ ਕੇ ਪੇਸ਼ ਕਰਨ ਵਾਲੀ ਬਠਿੰਡਾ ਦੀ ਇਕ ਔਰਤ ਦੇ ਖਿਲਾਫ ਜਲੰਧਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਨੇ ਦਰਜ ਕਰਵਾਇਆ ਹੈ ਅਤੇ ਇਸ ਔਰਤ ਦੇ ਖਿਲਾਫ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਅਸਲ ਵਿਚ ਇਸ ਔਰਤ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਅਪਲੋਡ ਕੀਤੀ ਹੈ, ਜਿਸ ਵਿਚ ਗੁਰਬਾਣੀ ਦੇ ਅਰਥਾਂ ਨੂੰ ਆਪਣੇ ਹਿਸਾਬ ਨਾਲ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਇਸ ਘਟਨਾ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉੱਧਰ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਔਰਤ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜੀ. ਐਸ. ਟੀ. ਖਿਲਾਫ ਨਾਭਾ ਵਪਾਰ ਮੰਡਲ ਨੇ ਬਜਾਰ ਬੰਦ ਰੱਖ ਕੇ ਕੀਤਾ ਪ੍ਰਦਰਸ਼ਨ
NEXT STORY