ਜਲੰਧਰ (ਚਾਵਲਾ) - ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੀਤੇ ਕੱਲ ਕੇਂਦਰ ਸਰਕਾਰ ਵੱਲੋਂ 'ਅੰਗਰੇਜ਼ੋ ਭਾਰਤ ਛੱਡੋ' ਅੰਦੋਲਨ ਦੀ 75ਵੀਂ ਵਰ੍ਹੇਗੰਢ ਸਮੇਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਨ ਸਮੇਂ ਪ੍ਰਧਾਨ ਮੰਤਰੀ ਵੱਲੋਂ ਆਪਣੇ ਭਾਸ਼ਣ 'ਚ ਦੇਸ਼ ਦੀ ਆਜ਼ਾਦੀ ਵਿਚ 93 ਫੀਸਦੀ ਹਿੱਸਾ ਪਾਉਣ ਵਾਲੇ ਸਿੱਖਾਂ ਨੂੰ ਅਣਗੌਲਿਆ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿਚ ਪੂਰੀ ਤਰ੍ਹਾਂ ਪੱਖਪਾਤ ਕਰਦਿਆਂ ਸਿਰਫ ਉਨ੍ਹਾਂ ਲੋਕਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦਾ ਆਜ਼ਾਦੀ ਦੀ ਲੜਾਈ ਵਿਚ ਯੋਗਦਾਨ ਸਿਰਫ ਸੰਕੇਤਕ ਹੀ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿਚ ਸਿੱਖ ਕੌਮ ਨੇ ਬਹੁਤ ਵੱਡਾ ਹਿੱਸਾ ਪਾਇਆ। ਪੰਜਾਬ ਦੀ ਆਜ਼ਾਦੀ ਦੀ ਲੜਾਈ ਸਿੱਖਾਂ ਨੇ ਭਾਰਤ ਦੀ ਆਜ਼ਾਦੀ ਵਿਚ ਤਬਦੀਲ ਕਰ ਕੇ ਜਿਹੜਾ ਯੋਗਦਾਨ ਪਾਇਆ ਉਹ ਇਤਿਹਾਸ ਦੇ ਪੰਨਿਆਂ 'ਤੇ ਦਰਜ ਹੈ ਕਿ 121 ਫਾਂਸੀ 'ਤੇ ਚੜ੍ਹੇ ਆਜ਼ਾਦੀ ਪਰਵਾਨਿਆਂ ਵਿਚੋਂ 93 ਸਿੱਖ ਸਨ। ਉਨ੍ਹਾਂ ਕਿਹਾ ਕਿ ਮੋਦੀ ਭਾਵੇਂ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਜਾਣ ਪਰ ਦੇਸ਼ ਦੀ ਜਨਤਾ ਸਿੱਖਾਂ ਬਾਰੇ ਭਲੀਭਾਂਤ ਜਾਣਦੀ ਹੈ ਕਿ ਆਜ਼ਾਦੀ ਤੋਂ ਪਹਿਲਾਂ ਤੇ ਬਾਅਦ ਵਿਚ ਜਦੋਂ ਵੀ ਦੇਸ਼ 'ਤੇ ਕਿਸੇ ਵੀ ਕਿਸਮ ਦੀ ਭੀੜ ਬਣੀ, ਸਿੱਖਾਂ ਨੇ ਪਹਿਲੀ ਕਤਾਰ ਵਿਚ ਖੜ੍ਹੇ ਹੋ ਕੇ ਆਪਣਾ ਯੋਗਦਾਨ ਪਾਇਆ ਹੈ ਤੇ ਦੇਸ਼ ਦੀ ਪ੍ਰਭਸੱਤਾ ਨੂੰ ਆਂਚ ਤੱਕ ਨਹੀਂ ਆਉਣ ਦਿੱਤੀ।
ਦੋਸ਼ੀਆਂ ਖਿਲਾਫ ਮਾਮਲਾ ਦਰਜ
NEXT STORY