ਚੰਡੀਗੜ੍ਹ : ਭਾਰਤ ਸਰਕਾਰ ਵਲੋਂ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਉਤੇ ਪਾਬੰਦੀ ਲਗਾਉਣ ਦੇ ਫੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਮੁਲਕ ਵਿਰੋਧੀ ਸਰਗਰਮੀਆਂ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਖੁੱਲ੍ਹ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਜਥੇਬੰਦੀਆਂ ਖ਼ਿਲਾਫ਼ ਸਖ਼ਤੀ ਦੀ ਲੋੜ ਹੈ, ਜੋ ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਸਰਗਰਮ ਹਨ।
ਸੂਤਰਾਂ ਮੁਤਾਬਕ ਭਾਰਤ ਨੇ ਸਿੱਖਸ ਫਾਰ ਜਸਟਿਸ ਖਿਲਾਫ ਇਹ ਫੈਸਲਾ ਇਸ ਜਥੇਬੰਦੀ ਵੱਲੋਂ ਪਿਛਲੇ ਕੁਝ ਸਮੇਂ ਤੋਂ ਭਾਰਤ ਵਿਰੋਧੀ ਕੀਤੀਆਂ ਜਾ ਰਹੀਆਂ ਸਰਗਰਮੀਆਂ ਨੂੰ ਮੁੱਖ ਰੱਖ ਕੇ ਲਿਆ ਹੈ। ਦੱਸ ਦਈਏ ਕਿ ਇਸ ਜਥੇਬੰਦੀ ਵੱਲੋਂ ਵਿਦੇਸ਼ੀ ਸਿੱਖਾਂ ਦੇ ਸਹਿਯੋਗ ਨਾਲ 2020 ਵਿਚ ਸਿੱਖਾਂ ਲਈ ਵੱਖਰੇ ਰਾਜ ਲਈ ਰਾਇਸ਼ੁਮਾਰੀ ਕਰਵਾਈ ਜਾ ਰਹੀ ਹੈ, ਜਿਸ ਲਈ ਭਾਰਤ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਵਿਚ ਸਰਗਰਮੀਆਂ ਵਿੱਢੀਆਂ ਹੋਈਆਂ ਹਨ। ਸੂਤਰਾਂ ਮੁਤਾਬਕ ਇਹ ਫੈਸਲਾ ਦਿੱਲੀ ਵਿਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਇਥੇ ਇਹ ਦੱਸਣਾ ਬਣਦਾ ਹੈ ਕਿ ਪੰਜਾਬ ਪੁਲਸ ਵੱਲੋਂ ਸਿੱਖਸ ਫਾਰ ਜਸਟਿਸ ਦੇ ਦਰਜਨ ਤੋਂ ਵੱਧ ਕਾਰਕੁਨਾਂ ਖ਼ਿਲਾਫ਼ ਅੱਤਵਾਦੀ ਸਰਗਰਮੀਆਂ ਸਬੰਧੀ ਮਾਮਲੇ ਦਰਜ ਕੀਤੇ ਹੋਏ ਹਨ।
ਰੇਲ ਗੱਡੀ ਹੇਠਾਂ ਸਿਰ ਦੇ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ
NEXT STORY