ਮੈਲਬੌਰਨ (ਸੱਜਣ ਸਿੰਘ ਸੈਣੀ): ਜਿੱਥੇ ਪੂਰੀ ਦੁਨੀਆ ਵਿਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਉਥੇ ਹੀ ਆਸਟ੍ਰੇਲੀਆ ਵਿਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਸਿੱਖ ਟੈਂਪਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਓਫੀਸਰ ਰੋਡ ਵਿਕਟੋਰੀਆ, ਮੈਲਬੌਰਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।
ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਢਾਡੀ ਅਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਕਰਾਇਆ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਦੇ ਅਤੁੱਟ ਲੰਗਰ ਤਿਆਰ ਕੀਤੇ ਗਏ, ਜਿਸ ਵਿਚ ਸੰਗਤਾਂ ਵੱਲੋਂ ਵਧ ਚੜ੍ਹ ਕੇ ਸੇਵਾ ਕੀਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ- ਭਾਰਤੀ ਵਿਦਿਆਰਥੀਆਂ ਲਈ ਚੰਗੀ ਖ਼ਬਰ, ਕੈਨੇਡਾ ਸਰਕਾਰ ਨੇ ਵੀਜ਼ਾ 'ਚ ਦੇਰੀ ਦਾ ਕੱਢਿਆ ਹੱਲ
ਗੁਰਦੁਆਰਾ ਸਾਹਿਬ ਵਿਖੇ ਮਨਾਏ ਗਏ ਦਿਹਾੜੇ ਮੌਕੇ ਆਸਟ੍ਰੇਲੀਆ ਦੀ ਸਿਆਸੀ ਲਿਬਰਲ ਪਾਰਟੀ ਵੱਲੋਂ 2022 ਦੇ ਲਈ ਐਮ.ਪੀ. ਦੇ ਅਹੁਦੇ ਲਈ ਐਲਾਨੇ ਉਮੀਦਵਾਰ ਵਿਖੇ ਨਤਮਸਤਕ ਹੋਏ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਬਾਬਾ ਨਾਨਕ ਜੀ ਦੇ ਵਿਆਹ ਪੁਰਬ ਮੌਕੇ ਫੁੱਲਾਂ ਨਾਲ ਮਹਿਕੇਗਾ ‘ਗੁ. ਸ੍ਰੀ ਬੇਰ ਸਾਹਿਬ’
NEXT STORY