ਖੰਨਾ (ਵਿਪਨ)- ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਦੋਰਾਹਾ ਵਿਖੇ ਹਾਇਟੈਕ ਨਾਕੇ ਦੌਰਾਨ ਖੰਨਾ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ। ਪੁਲਸ ਵੱਲੋਂ ਬੀਤੀ ਰਾਤ ਅਰਟਿਕਾ ਕਾਰ ਵਿਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ਕੀਤੀ ਗਈ। ਇਸ ਦੀ ਚਾਂਦੀ ਕੌਮਾਂਤਰੀ ਕੀਮਤ ਕਰੀਬ ਸਵਾ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਰ ਵਿਚ 2 ਵਿਅਕਤੀ ਸਵਾਰ ਸਨ, ਜੋਕਿ ਆਗਰਾ ਤੋਂ ਅੰਮ੍ਰਿਤਸਰ ਜਾ ਰਹੇ ਸਨ। ਚਾਂਦੀ ਦਾ ਕੋਈ ਬਿੱਲ ਨਾ ਹੋਣ ਕਰਕੇ ਮਾਮਲਾ ਅਗਲੀ ਜਾਂਚ ਕਈ ਆਮਦਨ ਕਰ ਵਿਭਾਗ ਨੂੰ ਦਿੱਤਾ ਗਿਆ। ਵਰਨਣਯੋਗ ਹੈ ਕਿ ਪਹਿਲਾਂ ਵੀ ਖੰਨਾ ਪੁਲਸ ਨਾਕੇ ਦੌਰਾਨ ਬਿਨ੍ਹਾਂ ਬਿੱਲ ਤੋਂ ਕਰੋੜਾਂ ਰੁਪਏ ਦਾ ਸੋਨਾ ਅਤੇ ਚਾਂਦੀ ਫੜ ਚੁੱਕੀ ਹੈ।


ਇਹ ਵੀ ਪੜ੍ਹੋ : ਭਿਆਨਕ ਠੰਡ ’ਚ ਲੋਕ ਰਹਿਣ ਸਾਵਧਾਨ, ਲਾਪਰਵਾਹੀ ਨਾਲ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਭਾਜਪਾ 'ਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਨਵਜੋਤ ਸਿੱਧੂ ਨਾਲ ਕੀਤੀ ਸੀ ਮੁਲਾਕਾਤ, ਛਿੜੀ ਨਵੀਂ ਚਰਚਾ
NEXT STORY