ਲੁਧਿਆਣਾ (ਨਰਿੰਦਰ) : ਪੰਜਾਬ 'ਚ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਉੱਥੇ ਹੀ ਕਈ ਆਗੂਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਸੇ ਮਾਮਲੇ ਤਹਿਤ ਲੁਧਿਆਣਾ ਤੋਂ 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੀ ਇਕ ਵੀਡੀਓ ਵੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਇਹ ਵੀਡੀਓ ਫਤਿਹਗੜ੍ਹ ਸਾਹਿਬ ਹਲਕੇ ਦੀ ਦੱਸੀ ਜਾ ਰਹੀ ਹੈ, ਜਿੱਥੇ ਜਨਤਾ ਨੂੰ ਸੰਬੋਧਨ ਕਰਨ ਪੁੱਜੇ ਸਿਮਰਜੀਤ ਬੈਂਸ ਖਿਲਾਫ ਕੁਝ ਨੌਜਵਾਨ ਨਾਅਰੇਬਾਜ਼ੀ ਕਰਦੇ ਦਿਖਾਈ ਦਿੱਤੇ ਅਤੇ ਫਿਰ ਵੀਡੀਓ ਵੀ ਬਣਾ ਲਈ। ਹਾਲਾਂਕਿ ਬੈਂਸ ਨੂੰ ਵੀਡੀਓ 'ਚ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਵੀਡੀਓ ਨਾ ਬਣਾਓ, ਬੈਠ ਕੇ ਗੱਲ ਕੀਤੀ ਜਾ ਸਕਦੀ ਹੈ ਪਰ ਨੌਜਵਾਨ ਵੀਡੀਓ 'ਚ ਕਿਸੇ ਘੋਟਾਲੇ ਦੀ ਗੱਲ ਕਰ ਰਹੇ ਹਨ। ਹਾਲਾਂਕਿ ਇਸ ਸਬੰਧੀ ਕਿਸੇ ਵੀ ਸਿਆਸੀ ਪਾਰਟੀ ਦਾ ਅਜੇ ਤੱਕ ਕੋਈ ਵੱਡਾ ਬਿਆਨ ਨਹੀਂ ਆਇਆ ਹੈ। ਇਸ ਵੀਡੀਓ ਬਾਰੇ ਸਿਮਰਜੀਤ ਬੈਂਸ ਨੇ ਵੀ ਚੁੱਪੀ ਧਾਰੀ ਹੋਈ ਹੈ ਪਰ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਭਗਵੰਤ ਮਾਨ ਜੇ ਕਾਂਗਰਸ 'ਚ ਸ਼ਾਮਲ ਹੋਣ ਲਈ ਤਰਲੇ ਪਾਏਗਾ ਤਾਂ ਵੀ ਨਹੀਂ ਲਵਾਂਂਗੇ : ਅਮਰਿੰਦਰ
NEXT STORY