ਸਮਰਾਲਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵਲੋਂ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਹੱਕ 'ਚ ਵੱਡਾ ਬਿਆਨ ਦਿੱਤਾ ਗਿਆ ਹੈ। ਨਵਜੋਤ ਸਿੱਧੂ ਬਾਰੇ ਬੋਲਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਜੇਕਰ ਨਵਜੋਤ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਜਾਂਦਾ ਹੈ ਤਾਂ ਇਹ ਪੰਜਾਬੀਆਂ ਦੀ ਖੁਸ਼ਕਿਸਮਤੀ ਹੋਵੇਗੀ ਕਿਉਂਕਿ ਉਨ੍ਹਾਂ ਨੂੰ ਇਕ ਈਮਾਨਦਾਰ ਮੁੱਖ ਮੰਤਰੀ ਮਿਲ ਜਾਵੇਗਾ। ਸਿਮਰਜੀਤ ਬੈਂਸ ਨੇ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਕਾਂਗਰਸ ਹਾਈਕਮਾਨ 'ਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਹੱਥ ਪਾਵਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਹੱਥ ਪਾਵਰ ਹੁੰਦੀ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਨਵਜੋਤ ਸਿੱਧੂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੀ ਮੁੱਖ ਮੰਤਰੀ ਬਣ ਜਾਣਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਾਲ 2022 ਦੀਆਂ ਚੋਣਾਂ ਦੌਰਾਨ ਸਿੱਧੂ ਨੂੰ ਮੁੱਖ ਮੰਤਰੀ ਬਣਾਉਂਦੀ ਹੈ ਤਾਂ ਉਨ੍ਹਾਂ ਵਲੋਂ ਕਾਂਗਰਸ ਦੇ ਇਸ ਫੈਸਲੇ ਦਾ ਸੁਆਗਤ ਕੀਤਾ ਜਾਵੇਗਾ।
CAA ਮਾਮਲੇ 'ਚ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ (ਪੜ੍ਹੋ 22 ਜਨਵਰੀ ਦੀਆਂ ਖਾਸ ਖਬਰਾਂ)
NEXT STORY