ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀਆਂ ਦੇ ਮੁੱਦੇ 'ਤੇ ਆਲ ਪਾਰਟੀ ਮੀਟਿੰਗ ਬੁਲਾਈ ਗਈ ਸੀ, ਜਿਸ 'ਚ ਸੱਦਾ ਨਾ ਮਿਲਣ 'ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵਲੋਂ ਪੰਜਾਬ ਭਵਨ ਬਾਹਰ ਧਰਨਾ ਲਾਇਆ ਗਿਆ। ਇਸ ਦੌਰਾਨ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੁਲਸ ਨਾਲ ਧੱਕਾਮੁੱਕੀ ਵੀ ਹੋਈ, ਜਦੋਂ ਉਨ੍ਹਾਂ ਨੂੰ ਪੰਜਾਬ ਭਵਨ 'ਚ ਜਾਣ ਤੋਂ ਰੋਕਿਆ ਗਿਆ।
ਉਨ੍ਹਾਂ ਕਿਹਾ ਕਿ ਭਾਵੇਂ ਕੁਝ ਵੀ ਹੋ ਜਾਵੇ ਪਰ ਉਨ੍ਹਾਂ ਦਾ ਪਾਰਟੀ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਲੜਦੀ ਰਹੇਗੀ। ਉਨ੍ਹਾਂ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਪੰਜਾਬ ਸਰਕਾਰ ਉਨ੍ਹਾਂ 'ਤੇ ਐੱਫ. ਆਈ. ਆਰ. ਹੀ ਦਰਜ ਕਰਵਾ ਦੇਵੇਗੀ ਪਰ ਉਹ ਇਸ ਤੋਂ ਨਹੀਂ ਡਰਦੇ ਅਤੇ ਡਟ ਕੇ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਖੜ੍ਹੇ ਹਨ।
ਵਾਰ-ਵਾਰ ਟੋਲ ਵਸੂਲਣ 'ਤੇ ਪ੍ਰਾਈਵੇਟ ਬੱਸ ਚਾਲਕ ਭੜਕੇ
NEXT STORY