ਲੁਧਿਆਣਾ (ਪਾਲੀ) : ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਪਿਛਲੇ ਦਿਨੀਂ ਵੇਰਕਾ ਮਿਲਕ ਪਲਾਂਟ 'ਤੇ ਸਟਿੰਗ ਆਪ੍ਰੇਸ਼ਨ ਦੌਰਾਨ ਫੜੇ ਗਏ ਕਰੋੜਾਂ ਦੇ ਘਪਲੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੰੰਗ-ਪੱਤਰ ਰਾਹੀਂ ਮੰਗ ਕੀਤੀ ਕਿ ਮੋਹਾਲੀ ਵਿਚ ਬੈਠੇ ਮਿਲਕਫੈੱਡ ਦੇ ਐੱਮ. ਡੀ. ਮਨਜੀਤ ਸਿੰਘ ਬਰਾੜ ਆਈ. ਏ. ਐੱਸ. ਦੀ ਤੁਰੰਤ ਬਦਲੀ ਕੀਤੀ ਜਾਵੇ ਤਾਂ ਜੋ ਵਿਜੀਲੈਂਸ ਵਲੋਂ ਜਾਰੀ ਜਾਂਚ ਨਿਰਪੱਖਤਾ ਦੇ ਆਧਾਰ 'ਤੇ ਹੋ ਸਕੇ।
ਵਿਧਾਇਕ ਬੈਂਸ ਨੇ ਸੂਬੇ ਦੇ ਸਹਿਕਾਰਤਾ ਮੰਤਰੀ ਸਖਜਿੰਦਰ ਸਿੰਘ ਰੰਧਾਵਾ ਵਲੋਂ ਵੇਰਕਾ ਮਿਲਕ ਪਲਾਂਟ ਦੇ ਮਾਮਲੇ 'ਤੇ ਕੀਤੇ ਗਏ ਐਕਸ਼ਨ ਦਾ ਵੀ ਧੰਨਵਾਦ ਕੀਤਾ। ਬੈਂਸ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸੀ. ਬੀ. ਆਈ. ਨੂੰ ਜਾਂਚ ਕਰਨ ਲਈ ਕਿਹਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਸੂਬੇ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਕੇਸ ਤੁਰੰਤ ਵਿਜੀਲੈਂਸ ਦੇ ਹਵਾਲੇ ਕਰ ਕੇ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ। ਜਿਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਪਿਛਲੇ ਦਿਨੀਂ ਵੇਰਕਾ ਮਿਲਕ ਪਲਾਂਟ 'ਤੇ ਰੇਡ ਕਰ ਕੇ ਸਾਰਾ ਰਿਕਾਰਡ ਆਪਣੇ ਕਬਜ਼ੇ ਵਿਚ ਲੈ ਲਿਆ। ਵਿਧਾਇਕ ਬੈਂਸ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ 'ਚ ਘਪਲਾ 200 ਕਰੋੜ ਸਾਲਾਨਾ ਦੀ ਬਜਾਏ 500 ਕਰੋੜ ਤੋਂ ਵੀ ਜ਼ਿਆਦਾ ਹੈ, ਜਿਸ ਦਾ ਮੁੱਖ ਸਰਗਣਾ ਐੱਮ. ਡੀ. ਮਨਜੀਤ ਸਿੰਘ ਬਰਾੜ ਹੈ।
ਰਿਸ਼ਵਤ ਲੈਣ ਦੇ ਦੋਸ਼ 'ਚ ਰਜਿਸਟਰਡ ਕਲਰਕ ਦੇ ਖਿਲਾਫ ਮਾਮਲਾ ਦਰਜ
NEXT STORY