ਲੁਧਿਆਣਾ (ਮੋਹਿਨੀ) : ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਆਤਮ ਨਗਰ ਤੋਂ ਹਲਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਏ. ਐਸ. ਆਈ. ਸੇਵਾ ਸਿੰਘ ਸਿਮਰਜੀਤ ਸਿੰਘ ਬੈਂਸ ਨਾਲ ਬਤੌਰ ਗੰਨਮੈਨ ਤਾਇਨਾਤ ਸੀ। ਸੇਵਾ ਸਿੰਘ ਨੂੰ ਵੀਰਵਾਰ ਸਵੇਰੇ ਕਰੀਬ ਸਾਢੇ 9 ਵਜੇ ਗੋਲੀ ਲੱਗੀ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : PGI ਦੀ ਚੌਥੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਤ
ਗੋਲੀ ਲੱਗਣ ਦੀ ਆਵਾਜ਼ ਸੁਣਦੇ ਹੀ ਪਰਿਵਾਰ ਵਾਲੇ ਉੱਥੇ ਪਹੁੰਚੇ। ਉਨ੍ਹਾਂ ਨੇ ਕਮਰੇ 'ਚ ਖੂਨ ਨਾਲ ਲੱਥਪਥ ਡਿਗੇ ਸੇਵਾ ਸਿੰਘ ਨੂੰ ਤੁਰੰਤ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਪਰ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਦੇ ਹੀ ਪੁਲਸ ਦੇ ਆਲਾ ਅਧਿਕਾਰੀ ਅਤੇ ਥਾਣਾ ਸ਼ਿਮਲਾਪੁਰੀ ਦੇ ਨਾਲ ਚੌਂਕੀ ਬਸੰਤ ਪਾਰਕ ਦੇ ਇੰਚਾਰਜ ਮੌਕੇ 'ਤੇ ਪਹੁੰਚੇ। ਪੁਲਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਸਮਰਾਲਾ ’ਚ ਵੱਡੀ ਵਾਰਦਾਤ, ਧੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਪਿਓ ਦੀ ਗੋਲੀ ਲੱਗਣ ਕਾਰਨ ਮੌਤ
ਜਾਂਚ ਅਧਿਕਾਰੀ ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ ਸੇਵਾ ਸਿੰਘ ਕਾਫੀ ਸਮੇਂ ਤੋਂ ਸਿਮਰਜੀਤ ਸਿੰਘ ਬੈਂਸ ਨਾਲ ਬਤੌਰ ਗੰਨਮੈਨ ਤਾਇਨਾਤ ਸੀ ਅਤੇ 2 ਦਿਨ ਤੋਂ ਉਹ ਛੁੱਟੀ ਚੱਲ ਰਿਹਾ ਸੀ। ਵੀਰਵਾਰ ਨੂੰ ਉਸ ਨੇ ਡਿਊਟੀ 'ਤੇ ਪਰਤਣਾ ਸੀ। ਇਸ ਦੌਰਾਨ ਜਦੋਂ ਉਹ ਆਪਣੀ ਬੰਦੂਕ ਸਾਫ ਕਰਨ ਲੱਗਾ ਤਾਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਚੰਗੀ ਖ਼ਬਰ : ਕੋਰੋਨਾ ਦਰਮਿਆਨ ਪੰਜਾਬ ਦਾ ਇਹ ਜ਼ਿਲ੍ਹਾ ਟੀਕਾਕਰਨ ਮੁਹਿੰਮ 'ਚ ਬਣਿਆ ਮੋਹਰੀ
NEXT STORY