ਜਲੰਧਰ (ਕਮਲੇਸ਼)— ਵਿਦਿਆਰਥੀਆਂ ਨੂੰ ਐੱਸ. ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਨਹੀਂ ਮਿਲ ਰਿਹਾ ਅਤੇ ਇਸ ਦਿਸ਼ਾ 'ਚ ਨਾ ਹੀ ਕੇਂਦਰ ਸਰਕਾਰ ਕੋਈ ਕਦਮ ਚੁੱਕ ਰਹੀ ਹੈ ਅਤੇ ਨਾ ਹੀ ਸੂਬਾ ਸਰਕਾਰ। ਇਹ ਗੱਲ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਦੀ ਪਾਰਟੀ ਦਲਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿਵਾਉਣ ਦੀ ਲੜਾਈ ਲੜ ਰਹੀ ਹੈ। ਦੋਆਬਾ ਦੇ ਇੰਚਾਰਜ ਜਰਨੈਲ ਸਿੰਘ ਨੇ ਵੀ ਇਸ ਲੜਾਈ 'ਚ ਕਾਫੀ ਯੋਗਦਾਨ ਪਾਇਆ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਜੇਲ ਯਾਤਰਾ ਵੀ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਕਾਲਰਸ਼ਿਪ ਨੂੰ ਲੈ ਕੇ ਪੰਜਾਬ ਦੀ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਦਾ ਇਕੋ ਜਿਹਾ ਹਾਲ ਹੈ। ਵਿਦਿਆਰਥੀਆਂ ਕੋਲੋਂ ਬੈਂਕ ਗਾਰੰਟੀ ਮੰਗੀ ਜਾ ਰਹੀ ਹੈ। ਜੇਕਰ ਗਰੀਬ ਦਲਿਤ ਵਿਦਿਆਰਥੀ ਬੈਂਕ ਗਾਰੰਟੀ ਦੇਣ ਦੇ ਕਾਬਿਲ ਹੁੰਦਾ ਤਾਂ ਉਸ ਨੂੰ ਸਕਾਲਰਸ਼ਿਪ ਦੀ ਲੋੜ ਹੀ ਨਾ ਹੁੰਦੀ। ਬੈਂਸ ਨੇ ਪੰਜਾਬ ਦੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7009055421 ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਸਕਾਲਰਸ਼ਿਪ ਲੈਣ 'ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਇਸ ਨੰਬਰ 'ਤੇ ਸੰਪਰਕ ਕਰ ਸਕਦਾ ਹੈ।
ਵੱਡੀ ਵਾਰਦਾਤ, ਕਿਸਾਨ ਲੀਡਰ ਦਾ ਗਲਾ ਵੱਢ ਕੇ ਕਤਲ
NEXT STORY