ਲੁਧਿਆਣਾ (ਨਰਿੰਦਰ)— ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਪੰਜਾਬ 'ਚ ਜੋ ਵੀ ਹਾਲਾਤ ਹਨ, ਉਸ ਦੇ ਲਈ ਪੰਜਾਬ ਸਰਕਾਰ ਅਤੇ ਭਾਖੜਾ ਮੈਨੇਜਮੈਂਟ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਹੜ੍ਹ ਪ੍ਰਭਾਵਿਤ ਦੇ ਇਲਾਕੇ ਹਨ, ਉਥੇ ਲੋਕ ਇਨਸਾਫ ਪਾਰਟੀ ਪਹੁੰਚ ਕੇ ਹਰ ਸੰਭਵ ਲੋਕਾਂ ਦੀ ਮਦਦ ਕਰੇਗੀ। ਇਸ ਦੌਰਾਨ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਹਿਤੈਸ਼ੀ ਸਾਰੀ ਪਾਰਟੀਆਂ ਇੱਕਜੁਟ ਹੋ ਕੇ ਇਕ ਪਾਰਟੀ ਦਾ ਗਠਨ ਕਰਨਗੀਆਂ, ਇਕ ਜਿਸ ਦੇ ਲਈ ਉਨ੍ਹਾਂ ਵੱਲੋਂ ਕੋਰ ਕਮੇਟੀ 'ਚ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਵੱਡੀਆਂ ਲੁਟੇਰਾ ਪਾਰਟੀਆਂ 'ਤੇ ਨਕੇਲ ਪਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਕੈਪਟਨ ਨੂੰ ਲੰਮੇ ਹੱਥੀਂ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ 'ਚ ਹੋਏ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਦੀ ਦੀਆਂ ਮਿੰਨਤਾਂ ਕਰ ਰਹੇ ਹਨ ਕਿ ਕੇਂਦਰ ਸਰਕਾਰ ਮਦਦ ਕਰੇ ਜਦਕਿ ਪੰਜਾਬ ਦਾ ਪਾਣੀ ਕੈਪਟਨ ਅਮਰਿੰਦਰ ਸਿੰਘ ਖੁਦ ਰਾਜਸਥਾਨ ਨੂੰ ਮੁਫਤ 'ਚ ਦੇ ਰਹੇ ਹਨ। ਇਸ ਦੀ ਕੀਮਤ ਕੋਰੜਾਂ ਰੁਪਏ ਬਣਦੀ ਹੈ, ਜੋਕਿ ਕੈਪਟਨ ਅਮਰਿੰਦਰ ਸਿੰਘ ਕੋਈ ਰਾਜਸਥਾਨ ਤੋਂ ਕੋਈ ਵੀ ਵਸੂਲੀ ਨਹੀਂ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਪਰ ਪੰਜਾਬ ਲਈ ਟੀਮ ਦਾ ਗਠਨ ਨਹੀਂ ਕੀਤਾ ਗਿਆ। ਬੈਂਸ ਨੇ ਇਹ ਵੀ ਕਿਹਾ ਕਿ ਪੰਜਾਬ 'ਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਵੀ ਹੜ੍ਹ ਜਿਹੇ ਹਾਲਾਤ ਪੈਦਾ ਕਰਨ ਦਾ ਵੱਡਾ ਕਾਰਨ ਰਹੀ ਹੈ। ਬੀ. ਬੀ. ਐੱਮ. ਬੀ. ਵੱਲੋਂ ਭਾਖੜਾ ਡੈਮ 'ਚੋਂ ਛੱਡੇ ਗਏ ਪਾਣੀ 'ਤੇ ਸਿਮਰਜੀਤ ਸਿੰਘ ਬੈਂਸ ਨੇ ਬੋਲਦੇ ਹੋਏ ਕਿਹਾ ਕਿ ਭਾਖੜਾ 'ਚੋਂ ਛੱਡਿਆ ਗਿਆ ਪਾਣੀ ਰੋਕਿਆ ਜਾ ਸਕਦਾ ਸੀ। ਇਹ ਸਿਰਫ ਕੁਝ ਰਾਜਾਂ ਨੂੰ ਬਚਾਉਣ ਲਈ ਤੁਰੰਤ ਪਾਣੀ ਛੱਡਿਆ ਗਿਆ ਹੈ ਅਤੇ ਪੰਜਾਬ ਦਾ ਨੁਕਸਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ 23 ਅਗਸਤ ਨੂੰ ਛੁੱਟੀ ਦਾ ਐਲਾਨ
NEXT STORY