ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਤਰਨਤਾਰਨ 'ਚ ਫਰਜ਼ੀ ਐਨਕਾਊਂਟਰ ਮਾਮਲੇ 'ਤੇ ਆਏ ਅਦਾਲਤ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 28 ਸਾਲ ਬਾਅਦ ਦੋਸ਼ੀ ਪੁਲਸ ਅਫਸਰਾਂ ਨੂੰ ਸਿਰਫ 10-10 ਸਾਲ ਦੀ ਸਜ਼ਾ ਦਿੱਤੀ ਗਈ ਹੈ, ਜਦੋਂ ਕਿ 3 ਪੁਲਸ ਅਫਸਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਸਿਮਰਜੀਤ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ 'ਤੇ ਵੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਗਏ ਹਨ।
ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਖੂਬੀ ਰਾਮ ਵਲੋਂ ਇਸ ਮਾਮਲੇ ਦੇ ਗਵਾਹਾਂ 'ਤੇ ਮੁੱਕਰਨ ਲਈ ਦਬਾਅ ਬਣਾਇਆ ਗਿਆ ਹੈ, ਜਿਸ ਦੇ ਲਈ ਖੂਬੀ ਰਾਮ ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਿਮਰਜੀਤ ਬੈਂਸ ਨੇ ਕਿਹਾ ਕਿ ਖੂਬੀ ਰਾਮ ਮ੍ਰਿਤਕਾਂ ਪਰਿਵਾਰਕ ਮੈਂਬਰਾਂ ਨੂੰ ਡੀ. ਜੀ. ਪੀ. ਦਿਨਕਰ ਗੁਪਤਾ ਰਾਹੀਂ 80 ਲੱਖ ਰੁਪਿਆ ਦੇਣ ਦੀ ਗੱਲ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਡੀ. ਜੀ. ਪੀ. ਨੂੰ ਵੀ ਅਹੁਦੇ ਤੋਂ ਫਾਰਗ ਕਰਨ ਦੀ ਗੱਲ ਕੀਤੀ ਹੈ।
ਬਿਜਲੀ ਦੇ ਮੁੱਦੇ 'ਤੇ ਸੁਣੋ ਪ੍ਰਤਾਪ ਸਿੰਘ ਬਾਜਵਾ ਦਾ ਜਵਾਬ
NEXT STORY