ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਜਿਹੜਾ ਮਿੱਟੀ ਦਾ ਤੇਲ ਭੇਜਿਆ ਗਿਆ ਸੀ, ਉਸ ਸਬੰਧੀ ਵੱਡਾ ਖੁਲਾਸਾ ਕੀਤਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਮਰਜੀਤ ਬੈਂਸ ਨੇ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰਾਂ ਲਈ 61 ਲੱਖ ਲੀਟਰ ਤੇਲ ਸਸਤੀ ਕੀਮਤ 'ਤੇ ਪੰਜਾਬ 'ਚ ਭੇਜਿਆ ਗਿਆ ਸੀ, ਤਾਂ ਜੋ ਗੁਰਦੁਆਰਾ ਸਾਹਿਬਾਨ 'ਚ ਲੰਗਰ ਲਗਾਤਾਰ ਚੱਲ ਸਕੇ ਪਰ ਲਗਭਗ 38 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦਿੱਤੇ ਗਏ ਇਸ ਤੇਲ 'ਚੋਂ ਕੁਝ ਹਿੱਸਾ ਹੀ ਗੁਰਦੁਆਰਾ ਸਾਹਿਬਾਨ 'ਚ ਵਰਤਿਆ ਗਿਆ, ਜਦੋਂ ਕਿ ਬਾਕੀ ਪੰਜਾਬ ਦੇ ਡਿਪੂਆਂ ਨੂੰ ਭੇਜ ਦਿੱਤਾ ਗਿਆ।
ਹੁਣ ਇਸ ਤੇਲ ਨੂੰ 62 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੇਚਿਆ ਜਾ ਰਿਹਾ ਹੈ, ਜੋ ਕਿ ਇਕ ਵੱਡਾ ਘੋਟਾਲਾ ਹੈ। ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਸਬੰਧਈ ਵਿਭਾਗ ਨੂੰ ਇਕ ਚਿੱਠੀ ਵੀ ਲਿਖੀ ਗਈ ਹੈ। ਬੈਂਸ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਵੀ ਨਹੀਂ ਬਖਸ਼ਿਆ ਅਤੇ ਕਰੋੜਾਂ ਦਾ ਘੋਟਾਲਾ ਕੀਤਾ ਹੈ, ਜਦੋਂ ਕਿ ਪੰਜਾਬ ਸਰਕਾਰ ਇਸ ਬਾਰੇ ਖਾਮੋਸ਼ ਹੈ।
ਬਿਜਲੀ ਸਮਝੌਤਿਆਂ ਨੇ ਸੂਬੇ ਦੀ ਆਰਥਿਕਤਾ ਦਾ ਲੱਕ ਤੋੜਿਆ : ਬਾਜਵਾ
NEXT STORY