ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਐੱਸ. ਜੀ. ਪੀ. ਸੀ. ਅਧੀਨ ਚੱਲ ਰਹੀ ਗੁਰੂ ਰਾਮਦਾਸ ਯੂਨੀਵਰਸਿਟੀ ਨੂੰ ਲੈ ਕੇ ਵੱਡਾ ਖੁਲਾਸਾ ਕਰਦਿਆਂ ਕਿਹਾ ਹੈ ਕਿ ਜਿਹੜੀ ਫੀਸ ਦਇਆਨੰਦ ਮੈਡੀਕਲ ਕਾਲਜ ਅਤੇ ਸੀ. ਐੱਮ. ਸੀ. 'ਚ ਐੱਮ. ਬੀ. ਬੀ. ਐੱਸ. ਦੀ ਸਰਕਾਰ ਵਲੋਂ ਨਿਰਧਾਰਿਤ ਕੀਤੀ ਗਈ ਹੈ, ਉਸ ਤੋਂ ਕਈ ਗੁਣਾ ਜ਼ਿਆਦਾ ਪੈਸੇ ਐੱਸ. ਜੀ. ਪੀ. ਸੀ. ਅਧੀਨ ਚੱਲ ਰਹੀ ਯੂਨੀਵਰਸਿਟੀ ਵਸੂਲ ਰਹੀ ਹੈ।
ਬੈਂਸ ਨੇ ਕਿਹਾ ਕਿ ਗੁਰੂ ਰਾਮ ਦਾਸ ਮੈਡੀਕਲ ਕਾਲਜ ਤੇ ਯੂਨੀਵਰਸਿਟੀ 'ਚ 11 ਲੱਖ ਦੇ ਕਰੀਬ ਫੀਸ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਮ. ਡੀ. ਕਰਨ ਦੀ ਫੀਸ ਵੀ ਸਰਕਾਰ ਵਲੋਂ ਨਿਰਧਾਰਿਤ ਕੀਤੀ ਗਈ ਫੀਸ ਤੋਂ ਕਈ ਗੁਣਾ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਇਕ ਚੈਰੀਟੇਬਲ ਯੂਨੀਵਰਸਿਟੀ ਹੈ ਅਤੇ ਇੱਥੇ ਇੰਨੀ ਵੱਡੀ ਗਿਣਤੀ 'ਚ ਫੀਸਾਂ ਲੈਣਾ ਆਮ ਲੋਕਾਂ ਦੀ ਸ਼ਰੇਆਮ ਲੁੱਟ-ਖਸੁੱਟ ਹੈ।
ਮੋਹਾਲੀ ਪੁਲਸ ਨੇ 2 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
NEXT STORY