ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੱਗੇ ਜਬਰ-ਜ਼ਿਨਾਹ ਦੇ ਦੋਸ਼ਾਂ 'ਚ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : 'ਲੁਧਿਆਣਾ ਬੱਸ ਅੱਡੇ' 'ਤੇ 2 ਘੰਟੇ ਲਈ ਆਵਾਜਾਈ ਠੱਪ, ਸਵਾਰੀਆਂ ਨੂੰ ਝੱਲਣੀ ਪਈ ਪਰੇਸ਼ਾਨੀ
ਅਕਾਲੀ ਦਲ ਨੇ ਪੁਲਸ ਕਮਿਸ਼ਨਰ ਨੇ ਦਫ਼ਤਰ ਬਾਹਰ ਧਰਨਾ ਲਾਇਆ ਹੋਇਆ ਹੈ। ਇੱਥੇ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਦਿਆਂ ਪੁਲਸ ਕਮਿਸ਼ਨਰ ਦੇ ਦਫ਼ਤਰ ਨੂੰ ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਸ਼ਾਤਰ ਜਨਾਨੀਆਂ ਦੀ ਕਰਤੂਤ ਜਾਣ 'ਬਜ਼ੁਰਗ ਬੇਬੇ' ਨੇ ਦਿਖਾਈ ਦਲੇਰੀ, ਚੱਲਦੀ ਕਾਰ 'ਚੋਂ ਮਾਰੀ ਛਾਲ
ਪੁਲਸ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਅਕਾਲੀ ਦਲ ਵੱਲੋਂ ਲਗਾਤਾਰ ਬੈਂਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਰੈਂਕ ਵਾਲੇ ਅਧਿਕਾਰੀਆਂ ਨੂੰ ਨਹੀਂ ਮਿਲੇਗੀ 'ਇਨੋਵਾ ਗੱਡੀ'
ਉੱਥੇ ਹੀ ਭਾਜਪਾ ਮਹਿਲਾ ਮੋਰਚਾ ਨੇ ਵੀ ਵਿਧਾਇਕ ਬੈਂਸ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗ ਪੱਤਰ ਸੌਂਪਿਆ। ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਵੱਲੋਂ ਵੀ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ।
'ਲੁਧਿਆਣਾ ਬੱਸ ਅੱਡੇ' 'ਤੇ 2 ਘੰਟੇ ਲਈ ਆਵਾਜਾਈ ਠੱਪ, ਸਵਾਰੀਆਂ ਨੂੰ ਝੱਲਣੀ ਪਈ ਪਰੇਸ਼ਾਨੀ
NEXT STORY