ਲੁਧਿਆਣਾ (ਨਰਿੰਦਰ ਮਹਿੰਦਰੂ) : ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬਰਗਾੜੀ ਮਾਮਲੇ 'ਚ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਸ ਮਾਮਲੇ 'ਚ ਸਰਕਾਰ ਵਲੋਂ ਹਾਲ ਹੀ 'ਚ ਚਾਰ ਪੁਲਸ ਮੁਲਾਜ਼ਮਾਂ 'ਤੇ ਪਰਚਾ ਦਰਜ ਕਰਨ ਨੂੰ ਸਿਰਫ ਅੱਖਾਂ ਦਾ ਧੋਖਾ ਦੱਸਿਆ ਹੈ। ਬੈਂਸ ਨੇ ਸਪੱਸ਼ਟ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਜਨਤਕ ਨਾ ਕਰਕੇ ਸੁਖਬੀਰ ਬਾਦਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਬਰਗਾੜੀ ਮਾਮਲਾ ਸੀ. ਬੀ. ਆਈ. ਨੂੰ ਸੌਂਪਣਾ ਮਹਿਜ਼ ਲੋਕਾਂ ਨੂੰ ਧੋਖਾ ਦੇਣਾ ਹੈ।
ਅਮਨ ਅਰੋੜਾ ਦੀ ਨਸੀਹਤ 'ਤੇ ਸੁਖਪਾਲ ਖਹਿਰਾ ਦਾ ਜਵਾਬ (ਵੀਡੀਓ)
NEXT STORY