ਲੁਧਿਆਣਾ (ਪਾਲੀ) : ਲੋਕ ਇਨਸਾਫ਼ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਾ ਸੋਸ਼ਲ ਮੀਡੀਆ ’ਤੇ ਲਗਾਤਾਰ ਰੁਝਾਨ ਵੇਖਣ ਨੂੰ ਮਿਲਿਆ। ਇਸ ਸਬੰਧੀ ਜਦੋਂ ਬੈਂਸ ਭਰਾਵਾਂ ਦੇ ਨਜ਼ਦੀਕੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਾਫ਼ ਕਰ ਦਿੱਤਾ ਕਿ ਲੋਕ ਇਨਸਾਫ ਪਾਰਟੀ ਦੇ ਦੋਵੇਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਭਾਜਪਾ ’ਚ ਸ਼ਾਮਲ ਹੋ ਰਹੇ ਹਨ।
ਪੰਜਾਬ ’ਚ ਲਗਾਤਾਰ ਭਾਜਪਾ ਦੀ ਲੋਕਪ੍ਰਿਯਤਾ ਵੱਧਦੀ ਵੇਖ ਕੇ ਜਿੱਥੇ ਵੱਖ-ਵੱਖ ਪਾਰਟੀਆਂ ਦੇ ਦਿੱਗਜ ਨੇਤਾ ਭਾਜਪਾ ’ਚ ਸ਼ਾਮਲ ਹੋ ਰਹੇ ਹਨ, ਉੱਥੇ ਬੈਂਸ ਭਰਾਵਾਂ ਨੇ ਵੀ ਭਾਜਪਾ ’ਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ। ਲਗਾਤਾਰ ਭਾਜਪਾ ’ਚ ਸ਼ਾਮਲ ਹੋਣ ਵਾਲੇ ਲੀਡਰਸ਼ਿਪ ਨਾਲ ਭਾਜਪਾ ਨੂੰ ਜਿੱਥੇ ਮਜ਼ਬੂਤੀ ਮਿਲ ਰਹੀ ਹੈ, ਉੱਥੇ ਆਉਣ ਵਾਲੇ ਸਮੇਂ ’ਚ ਪੰਜਾਬ ’ਚ ਸਰਕਾਰ ਬਣਾਉਣ ਦਾ ਮੌਕਾ ਵੀ ਮਿਲ ਸਕਦਾ ਹੈ। ਹੁਣ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ।
ਕਾਰ ਹੇਠਾਂ ਕੁਚਲੀ ਔਰਤ ਦਾ ਮਾਮਲਾ : ਗਿੱਦੜਬਾਹਾ ਪੁਲਸ ਨੇ 4 ਖ਼ਿਲਾਫ਼ ਦਰਜ ਕੀਤਾ ਮਾਮਲਾ
NEXT STORY