ਚੰਡੀਗੜ੍ਹ (ਹਾਂਡਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਨਹੀਂ ਮਿਲ ਸਕੀ ਹੈ। ਸੋਮਵਾਰ ਨੂੰ ਵੀ ਬੈਂਸ ਦੀ ਜ਼ਮਾਨਤ ਦੀ ਅਰਜ਼ੀ ’ਤੇ ਕਾਫ਼ੀ ਬਹਿਸ ਹੋਈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਨੂੰ ਬਹਿਸ ਪੂਰੀ ਕਰਨ ਲਈ ਕਹਿੰਦਿਆਂ ਮਾਮਲੇ ਦੀ ਸੁਣਵਾਈ 4 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਦੋਂ ਫਿਰੌਤੀ ਲੈਣ ਤੋਂ ਬਾਅਦ ਉੱਡਦੇ ਜਹਾਜ਼ ਤੋਂ ਹੀ ਹੋ ਗਿਆ ਫਰਾਰ, FBI ਲਈ ਅੱਜ ਵੀ ਰਹੱਸ ਹੈ ਇਹ ਵਿਅਕਤੀ
ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ’ਤੇ ਇਕ ਵਿਧਵਾ ਨੇ ਦੋਸ਼ ਲਾਇਆ ਸੀ ਕਿ ਬੈਂਸ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਘਰੇਲੂ ਝਗੜੇ ਵਿਚ ਮਦਦ ਦਾ ਭਰੋਸਾ ਦੇ ਕੇ ਵਾਰ-ਵਾਰ ਰੇਪ ਕਰਦਿਆਂ ਬਲੈਕਮੇਲ ਕੀਤਾ। ਪੁਲਸ ਨੇ ਅਦਾਲਤ ਦੇ ਹੁਕਮਾਂ ’ਤੇ ਹੀ ਬੈਂਸ ਤੇ ਹੋਰਨਾਂ ਖਿਲਾਫ਼ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਬੈਂਸ ਜੇਲ ਵਿਚ ਹਨ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਗਈ ਹਰਪ੍ਰੀਤ ਕੌਰ ਦੇ ਮਾਮਲੇ 'ਚ ਪਤੀ 'ਤੇ ਵੱਡਾ ਦੋਸ਼
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸੀਤ ਲਹਿਰ : ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ, ਜਾਣੋ ਕਿੰਨੇ ਦਿਨ ਪੈਂਦੀ ਰਹੇਗੀ ਧੁੰਦ
NEXT STORY