ਲੁਧਿਆਣਾ (ਰਿੰਕੂ)- ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਦੀ ਸੱਤਾ ’ਤੇ ਕਾਬਜ ਭਾਜਪਾ ਸਰਕਾਰ ਸੈਨੇਟ ਭੰਗ ਕਰਕੇ ਪੰਜਾਬ ਯੂਨੀਵਰਸਿਟੀ (ਪੀ. ਯੂ.) ’ਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਪਾਰਟੀ ਭਾਜਪਾ ਅਤੇ ਆਰ. ਐੱਸ. ਐੱਸ. ਦੇ ਇਸ ਸੁਪਨੇ ਨੂੰ ਕਦੇ ਪੂਰਾ ਨਹੀਂ ਹੋਣ ਦੇਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪੂਰੀ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਪੀ. ਯੂ. ਪੰਜਾਬ ਦੀ ਹੈ ਅਤੇ ਪੰਜਾਬ ਦੀ ਹੀ ਰਹੇਗੀ।
ਇਹ ਖ਼ਬਰ ਵੀ ਪੜ੍ਹੋ - Punjab: ਜਿਸਮਾਂ ਦੀ ਭੁੱਖ ਨੇ ਉਜਾੜ ਕੇ ਰੱਖ'ਤਾ ਪਰਿਵਾਰ! ਬੰਦੇ ਨੇ ਕੰਧ 'ਤੇ ਲਿਖ ਪੂਰੇ ਪਿੰਡ ਅੱਗੇ ਦੱਸੀ ਕਹਾਣੀ ਤੇ ਫ਼ਿਰ...
ਬੈਂਸ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਜੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਇਸ ਮਾਮਲੇ ਵਿਚ ਖਾਮੋਸ਼ ਕਿਉਂ ਹਨ। ਇਸ ਤੋਂ ਸਾਫ ਹੈ ਕਿ ਹਾਥੀ ਦੇ ਦੰਦ ਦਿਖਾਉਣ ਦੇ ਹੋਰ ਅਤੇ ਖਾਣ ਦੇ ਹੋਰ ਹੁੰਦੇ ਹਨ। ਬੈਂਸ ਨੇ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ। ਪੰਜਾਬ ਯੂਨੀਵਰਸਿਟੀ ਦੀ ਭੰਗ ਕੀਤੀ ਗਈ ਸੈਨੇਟ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਕਿ ਸੈਨੇਟ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਵਿਦਿਆਰਥੀ ਆਪਣੀ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰ ਸਕਣ।
ਸਫਾਈ ਕਰਮਚਾਰੀਆਂ ਦੀ ਮਦਦ ਨਾਲ ਡਿਲੀਵਰੀ ਕਰਵਾ ਰਹੀ ਸੀ ਨਰਸ, ਕੁੱਖ 'ਚ ਦਮ ਤੋੜ ਗਿਆ ਬੱਚਾ
NEXT STORY