ਲੁਧਿਆਣਾ (ਜ. ਬ.)– ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਾਲਾਨਾ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਨੇ ਇਸ ਨੂੰ ‘ਲੋਕ ਵਿਰੋਧੀ’ ਅਤੇ ‘ਦਿਸ਼ਾਹੀਣ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਲੋਕਾਂ ਨਾਲ ਇਕ ਹੋਰ ਵੱਡਾ ਧੋਖਾ ਹੈ।
ਇੱਥੇ ਜਾਰੀ ਇਕ ਬਿਆਨ ਵਿਚ ਬੈਂਸ ਨੇ ਕਿਹਾ ਕਿ ਇਸ ਬਜਟ ਵਿਚ ਪੰਜਾਬ ਦੇ ਆਮ ਆਦਮੀ, ਕਿਸਾਨਾਂ ਅਤੇ ਨੌਜਵਾਨਾਂ ਲਈ ਕੁਝ ਵੀ ਨਵਾਂ ਨਹੀਂ ਹੈ, ਸਗੋਂ ਇਹ ਪੁਰਾਣੀਆਂ ਯੋਜਨਾਵਾਂ ਨੂੰ ਹੀ ਨਵੇਂ ਰੰਗ ਵਿਚ ਪੇਸ਼ ਕਰਨ ਦੀ ਕੀਤੀ ਗਈ ਕੋਸ਼ਿਸ਼ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ, ਸਰਕਾਰ ਕੋਲ ਕਰਜ਼ਾ ਮੋੜਨ ਜਾਂ ਆਮਦਨ ਵਧਾਉਣ ਦਾ ਕੋਈ ਠੋਸ ਰੋਡਮੈਪ ਨਹੀਂ ਹੈ। ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੀ ਲਾਅਰੇਬਾਜ਼ੀ ਨੂੰ ਸਮਝ ਚੁੱਕੇ ਹਨ।
ਗੁਰਦਾਸਪੁਰ: ਸ਼ੂਗਰ ਮਿਲ 'ਚ ਵਾਪਰਿਆ ਵੱਡਾ ਹਾਦਸਾ, ਮਚ ਗਈ ਹਫੜਾ-ਦਫੜੀ
NEXT STORY