ਅੰਮ੍ਰਿਤਸਰ (ਸਰਬਜੀਤ)-ਲੋਕ ਇਨਸਾਫ਼ ਪਾਰਟੀ ਦੇ ਸਿਮਰਨਜੀਤ ਸਿੰਘ ਬੈਂਸ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਨੇ ਆਪਣੇ ਸਾਥੀਆਂ ਵੱਲੋਂ ਤਿਆਰ ਕਰਵਾਈ ਗਈ ਇਕ ਸੋਨੇ ਦੀ ਸਾਢੇ 700 ਗ੍ਰਾਮ ਦੇ ਕਰੀਬ ਕਹੀ ਭੇਟਾ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਜਿਥੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ ਦੇ ਨਾਲ-ਨਾਲ ਪੰਜਾਬ ਦੇ ਅੰਨਦਾਤਾ ਕਹੇ ਜਾਣ ਵਾਲੇ ਕਿਸਾਨਾਂ ਵਾਸਤੇ ਵੀ ਗੁਰੂ ਚਰਨਾਂ ’ਚ ਅਰਦਾਸ-ਬੇਨਤੀ ਕੀਤੀ।
ਇਹ ਖ਼ਬਰ ਵੀ ਪੜ੍ਹੋ : ਨਾਨੇ ਨੇ ਮਾਸੂਮ ਦੋਹਤੇ ਨੂੰ ਨਹਿਰ ’ਚ ਧੱਕਾ ਦੇ ਕੇ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
ਉਨ੍ਹਾਂ ਦੱਸਿਆ ਕਿ ਜਦੋਂ ਕਿਸਾਨ ਅੰਦੋਲਨ ਇਕ ਵਾਰ ਡਗਮਗਾ ਗਿਆ ਸੀ ਤਾਂ ਰਾਕੇਸ਼ ਟਿਕੈਤ ਵੱਲੋਂ ਮੁੜ ਤੋਂ ਇਸ ਨੂੰ ਹਿੰਮਤ ਦਿੰਦਿਆਂ ਅੱਗੇ ਤੋਰਿਆ ਗਿਆ ਸੀ। ਇਸ ਲਈ ਇਹ ‘ਸੋਨੇ ਦੀ ਕਹੀ’ ਸਾਡੇ ਸਾਥੀਆਂ ਵੱਲੋਂ ਰਾਕੇਸ਼ ਟਿਕੈਤ ਦੇ ਸਨਮਾਨ ਵਾਸਤੇ ਬਣਾਈ ਗਈ ਸੀ ਪਰ ਸਾਡੇ ਵੱਲੋਂ ਕਈ ਦਲੀਲਾਂ-ਅਪੀਲਾਂ ਕਰਨ ’ਤੇ ਉਨ੍ਹਾਂ ਵੱਲੋਂ ਸਮਾਂ ਨਾ ਮਿਲਣ ਕਰ ਕੇ ਇਹ ਕਹੀ ਸਾਡੇ ਤੋਂ ਨਹੀਂ ਲਈ ਗਈ, ਇਸ ਲਈ ਅੱਜ ਅਸੀਂ ਇਹ ‘ਸੋਨੇ ਦੀ ਕਹੀ’ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ’ਚ ਭੇਟ ਕਰਨ ਲਈ ਆਏ ਹਾਂ।
ਇਹ ਖ਼ਬਰ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਵੱਡੀ ਵਾਰਦਾਤ, ਭਤੀਜੇ ਨੇ ਕੁਹਾੜੀ ਮਾਰ ਕੇ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਐੱਸ. ਟੀ. ਐੱਫ. ਨੂੰ ਮਿਲੀ ਵੱਡੀ ਸਫ਼ਲਤਾ, ਅੱਧਾ ਕਿਲੋ ਹੈਰੋਇਨ ਸਣੇ ਤਿੰਨ ਕਾਬੂ
NEXT STORY