ਲੁਧਿਆਣਾ (ਨਰਿੰਦਰ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ 'ਤੇ ਖੂਬ ਰਗੜੇ ਲਾਏ ਹਨ। ਉਨ੍ਹਾਂ ਕਿਹਾ ਕਿ ਨਵਾਂ ਅਕਾਲੀ ਦਲ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੂੰ ਹੁਣ ਪੰਜਾਬ ਦੀ ਫ਼ਿਕਰ ਕਿਉਂ ਹੋ ਰਹੀ ਹੈ ਅਤੇ ਜਦੋਂ ਬਾਦਲ ਪੰਜਾਬ ਨੂੰ ਲੁੱਟ ਰਹੇ ਸਨ ਤਾਂ ਉਸ ਸਮੇਂ ਢੀਂਡਸਾ ਕਿੱਥੇ ਸਨ। ਸਿਮਰਜੀਤ ਬੈਂਸ ਨੇ ਕਿਹਾ ਕਿ ਲੱਗਦਾ ਹੈ ਕਿ ਸੁਖਦੇਵ ਢੀਂਡਸਾ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਢੀਂਡਸਾ ਸਰਕਾਰ 'ਚ ਸਨ ਤਾਂ ਉਸ ਸਮੇਂ ਹਾਅ ਦਾ ਨਾਅਰਾ ਕਿਉਂ ਨਹੀਂ ਮਾਰਿਆ, ਇਸ ਲਈ ਹੁਣ ਉਨ੍ਹਾਂ ਨੂੰ ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਜੱਦੋ-ਜਹਿਦ ਕਰਨੀ ਪਵੇਗੀ। ਸਿਮਰਜੀਤ ਬੈਂਸ ਕੋਚਰ ਮਾਰਕਿਟ 'ਚ ਸਥਿਤ ਜਨ ਔਸ਼ਧੀ ਸੈਂਟਰ ਦਾ ਕਾਰਜ ਭਾਰ ਸੰਭਾਲ ਰਹੇ ਹਰਜੋਤ ਸਿੰਘ ਸੈਣੀ ਵੱਲੋਂ ਮੁਫ਼ਤ ਦਵਾਈਆਂ ਦਾ ਲੰਗਰ ਲਾਉਣ ਮੌਕੇ ਇੱਥੇ ਪੁੱਜੇ ਸਨ।
ਉਨ੍ਹਾਂ ਨੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡਣ ਦੇ ਉਪਰਾਲੇ ਦੀ ਖਾਸ ਤੌਰ 'ਤੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨੌਜਵਾਨ ਵੱਲੋਂ ਦਵਾਈਆਂ ਦਾ ਲੰਗਰ ਲਾ ਕੇ ਸਮਾਜ ਨੂੰ ਇਕ ਨਵਾਂ ਸੁਨੇਹਾ ਦਿੱਤਾ ਹੈ। ਸਿਮਰਜੀਤ ਬੈਂਸ ਨੇ ਇਸ ਮੌਕੇ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਸਾਹਿਬ ਕੋਰੋਨਾ ਮਹਾਮਾਰੀ ਦੌਰਾਨ ਖੁਦ ਇਕਾਂਤਵਾਸ ਹੋ ਗਏ ਹਨ ਅਤੇ ਉਨ੍ਹਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਆਪਣੀ ਮਨ-ਮਰਜ਼ੀ ਕਰ ਰਹੇ ਹਨ। ਇਸ ਮੌਕੇ ਸਿਮਰਜੀਤ ਬੈਂਸ ਵੱਲੋਂ ਖਾਲਿਸਤਾਨ ਦੇ ਮੁੱਦੇ 'ਤੇ ਵੀ ਆਪਣਾ ਪੱਖ ਰੱਖਿਆ ਗਿਆ।
267 ਸਰੂਪਾਂ ਦੇ ਖੁਰਦ-ਬੁਰਦ ਮਾਮਲੇ 'ਚ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਕਵਲਜੀਤ
NEXT STORY