ਚੰਡੀਗੜ੍ਹ (ਹਾਂਡਾ) : ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਬਰ-ਜ਼ਿਨਾਹ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੀ ਉਦਯੋਗਿਕ ਸਬਸਿਡੀ ਕੀਤੀ ਖ਼ਤਮ
ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸਣਯੋਗ ਹੈ ਕਿ ਸਿਮਰਜੀਤ ਬੈਂਸ 'ਤੇ ਇਕ ਵਿਧਵਾ ਔਰਤ ਵੱਲੋਂ ਜਬਰ-ਜ਼ਿਨਾਹ ਕਰਨ ਅਤੇ ਉਸ ਨੂੰ ਬੰਦੀ ਬਣਾਉਣ ਦੇ ਦੋਸ਼ ਲਾਏ ਗਏ ਸਨ।
ਇਹ ਵੀ ਪੜ੍ਹੋ : 'ਕੈਪਟਨ' ਦੇ ਹੱਥ ’ਚ ਰਹੇਗੀ ਸਰਕਾਰ ਦੀ ਕਮਾਨ, 'ਸਿੱਧੂ' ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਕਪਤਾਨ
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਸਿਮਰਜੀਤ ਬੈਂਸ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਸਿਮਰਜੀਤ ਬੈਂਸ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਵੱਡੀ ਖ਼ਬਰ : ਗਾਇਕ ਪ੍ਰੇਮ ਢਿੱਲੋਂ ਦੇ ਘਰ ਗੈਂਗਸਟਰ ਪ੍ਰੀਤ ਸੇਖੋਂ ਨੇ ਚਲਾਈਆਂ ਗੋਲੀਆਂ, ਜਾਣੋ ਪੂਰਾ ਮਾਮਲਾ
NEXT STORY