ਲੁਧਿਆਣਾ (ਨਰਿੰਦਰ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪਹਿਲਾਂ ਹੀ ਇਕ ਜਨਾਨੀ ਵੱਲੋਂ ਲਾਏ ਗਏ ਜਬਰ-ਜ਼ਿਨਾਹ ਦੇ ਦੋਸ਼ਾਂ 'ਚ ਐਫ. ਆਈ. ਆਰ. ਦਰਜ ਕੀਤੇ ਜਾਣ ਦੇ ਮਾਮਲੇ ਤੋਂ ਬਾਅਦ ਹੁਣ ਇਕ ਹੋਰ ਜਨਾਨੀ ਵੱਲੋਂ ਸਿਮਰਜੀਤ ਬੈਂਸ 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਾਉਣ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਨੀਲ ਜਾਖੜ ਨਾਲ ਮੁਲਾਕਾਤ ਮਗਰੋਂ ਬੋਲੇ ਨਵਜੋਤ ਸਿੱਧੂ, ਸਾਡੀ ਜੋੜੀ ਰਹੇਗੀ 'ਹਿੱਟ ਤੇ ਫਿੱਟ'
ਉਕਤ ਜਨਾਨੀ ਪੁਲਸ ਕਮਿਸ਼ਨਰ ਦੇ ਦਫ਼ਤਰ ਬਾਹਰ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ 'ਤੇ ਬੈਠ ਗਈ ਹੈ। ਉਕਤ ਜਨਾਨੀ ਦਾ ਕਹਿਣਾ ਹੈ ਕਿ ਜਦੋਂ ਤੱਕ ਉਸ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਉਹ ਪੁਲਸ ਕਮਿਸ਼ਨਰ ਦੇ ਦਫ਼ਤਰ ਬਾਹਰ ਭੁੱਖ-ਹੜਤਾਲ 'ਤੇ ਬੈਠੀ ਰਹੇਗੀ। ਸਿਰਫ ਇੰਨਾ ਹੀ ਨਹੀਂ, ਉਸ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਵੀ ਅਦਾਲਤ ਦਾ ਦਰਵਾਜ਼ਾ ਖੜਕਾਵੇਗੀ ਅਤੇ ਅਦਾਲਤ ਦੇ ਮਾਧਿਅਮ ਰਾਹੀਂ ਸਿਮਰਜੀਤ ਬੈਂਸ 'ਤੇ ਜਬਰ-ਜ਼ਿਨਾਹ ਦਾ ਪਰਚਾ ਦਰਜ ਕਰਾਵੇਗੀ।
ਇਹ ਵੀ ਪੜ੍ਹੋ : ਸਿੱਧੂ ਨਾਲ ਮੁਲਾਕਾਤ ਮਗਰੋਂ ਕੈਬਨਿਟ ਮੰਤਰੀ 'ਰੰਧਾਵਾ' ਦਾ ਵੱਡਾ ਬਿਆਨ ਆਇਆ ਸਾਹਮਣੇ (ਤਸਵੀਰਾਂ)
ਦੂਜੇ ਪਾਸੇ ਉਕਤ ਜਨਾਨੀ ਦੀ ਮਦਦ ਕਰ ਰਹੇ ਸਮਾਜ ਸੇਵੀ ਪ੍ਰਿੰਕਲ ਸਿੰਘ ਅਤੇ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਪੰਜਾਬ ਬੁਲਾਰੇ ਰਾਜਾ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਦੇ ਪ੍ਰਤੀਨਿਧੀ ਹੀ ਅਜਿਹਾ ਕੰਮ ਕਰਨਗੇ ਤਾਂ ਸਮਾਜ 'ਚ ਕਿਸ ਤਰ੍ਹਾਂ ਦਾ ਸੰਦੇਸ਼ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਕਤ ਜਨਾਨੀ ਨੂੰ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਉਸ ਦੀ ਮਦਦ ਕਰਦੇ ਰਹਿਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
21 ਲੱਖ ਖ਼ਰਚ ਕੇ ਵਿਦੇਸ਼ ਭੇਜੀ ਪਤਨੀ ਨੇ ਬਦਲੇ ਰੰਗ, ਆਸਟ੍ਰੇਲੀਆ ਪਹੁੰਚ ਕੀਤਾ ਉਹ ਜੋ ਸੋਚਿਆ ਵੀ ਨਾ ਸੀ
NEXT STORY