ਲੁਧਿਆਣਾ/ਨਵੀਂ ਦਿੱਲੀ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਦੇ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ 'ਤੇ ਇਕ ਹਫ਼ਤੇ ਲਈ ਰੋਕ ਲਾ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : ਜਲੰਧਰ ਦੀ ਕੁੜੀ ਨਾਲ ਚੱਲਦੀ ਕਾਰ 'ਚ 6 ਨੌਜਵਾਨਾਂ ਨੇ ਕੀਤਾ ਸਮੂਹਿਕ ਜਬਰ-ਜ਼ਿਨਾਹ
ਦੱਸਣਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਦੇ ਹੁਕਮਾਂ ਖ਼ਿਲਾਫ਼ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਲੁਧਿਆਣਾ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਤੋਂ ਇਲਾਵਾ ਜਬਰ-ਜ਼ਿਨਾਹ ਦੇ ਇਕ ਮਾਮਲੇ 'ਚ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬੀਆਂ ਦੇ ਸਿਰ ਚੜ੍ਹ ਬੋਲਦੈ 'ਹਥਿਆਰਾਂ' ਦਾ ਸ਼ੌਂਕ, ਪੁਲਸ ਨੂੰ ਵੀ ਛੱਡਿਆ ਪਿੱਛੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਾਖੜ ਦੇ ਬਹਾਨੇ ‘ਆਪ’ ਦੇ ਕਾਂਗਰਸ ’ਤੇ ਨਿਸ਼ਾਨੇ, ਰਾਘਵ ਚੱਢਾ ਨੇ CM ਚਿਹਰੇ ਨੂੰ ਲੈ ਕੇ ਪੁੱਛੇ 4 ਸਵਾਲ
NEXT STORY