ਲੁਧਿਆਣਾ (ਰਿਸ਼ੀ) : ਜਬਰ-ਜ਼ਿਨਾਹ ਮਾਮਲੇ ’ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ, ਉਨ੍ਹਾਂ ਦੇ ਭਰਾ, 2 ਜਨਾਨੀਆਂ ਸਮੇਤ 6 ਖ਼ਿਲਾਫ਼ ਅਦਾਲਤ ਦੇ ਹੁਕਮਾਂ ’ਤੇ ਧਾਰਾ 174-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਮਰਾਲਾ ਦੇ ਪਿੰਡ 'ਚ ਵਾਪਰੀ ਵੱਡੀ ਵਾਰਦਾਤ, UP ਤੋਂ ਆਏ ਮੁੰਡੇ ਨੇ ਮੰਗੇਤਰ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ
ਜਾਣਕਾਰੀ ਦਿੰਦੇ ਹੋਏ ਡਵੀਜ਼ਨ ਨੰ. 6 ਦੀ ਐੱਸ. ਐੱਸ. ਓ. ਮਧੂਬਾਲਾ ਨੇ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਦੀ ਪਛਾਣ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਬਲਜਿੰਦਰ ਕੌਰ, ਜਸਵੀਰ ਕੌਰ ਵਜੋਂ ਹੋਈ ਹੈ। ਸਾਰਿਆਂ ਖ਼ਿਲਾਫ਼ 10 ਜੁਲਾਈ 2021 ਨੂੰ ਧਾਰਾ 376, 354, 354-ਏ, 506, 120-ਬੀ ਧਾਰਾ ਤਹਿਤ ਡਵੀਜ਼ਨ ਨੰ. 6 ਵਿਚ ਐੱਫ. ਆਈ. ਆਰ. ਦਰਜ ਹੋਈ ਸੀ। ਇਸ ਵਿਚ ਅਦਾਲਤ ਵਿਚ ਪੇਸ਼ ਨਾ ਹੋਣ ’ਤੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਅਤੇ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ।
ਇਹ ਵੀ ਪੜ੍ਹੋ : ਚੰਡੀਗੜ੍ਹ PGI ਨੇ ਹਾਸਲ ਕੀਤੀ ਨਵੀਂ ਕਾਮਯਾਬੀ, ਬਿਨਾ ਹਾਰਟ ਸਰਜਰੀ ਦੇ ਦਿਲ 'ਚ ਵਾਲਵ ਪਾ ਕੰਟਰੋਲ ਕੀਤੀ ਲੀਕੇਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਨ ਸਰਕਾਰ ਨੇ ਸਾਬਕਾ CM ਚੰਨੀ ਦੇ ਪਰਿਵਾਰ ਸਮੇਤ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਲਈ ਵਾਪਸ
NEXT STORY