ਲੁਧਿਆਣਾ (ਰਿਸ਼ੀ) : ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ 'ਚ ਫਸੇ ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਦਾਲਤ 'ਚ ਆਤਮ-ਸਮਰਪਣ ਕਰ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਅਦਾਲਤ "ਚ ਆਤਮ-ਸਮਰਪਣ ਕੀਤਾ ਜਾ ਸਕਦਾ ਹੈ। ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਟਾਂਡਾ 'ਚ ਵਾਪਰੇ ਦਰਦਨਾਕ ਹਾਦਸੇ ਨੇ ਵਿਛਾਏ ਮੌਤ ਦੇ ਸੱਥਰ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ (ਤਸਵੀਰਾਂ)
ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਵੀ ਸਿਮਰਜੀਤ ਸਿੰਘ ਬੈਂਸ ਨੂੰ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਬੈਂਸ ਲਈ ਹੁਣ ਸਾਰੇ ਰਾਹ ਬੰਦ ਹੁੰਦੇ ਦਿਖਾਈ ਦੇ ਰਹੇ ਹਨ। ਅਜਿਹੇ 'ਚ ਸਿਮਰਜੀਤ ਬੈਂਸ ਵੱਲੋਂ ਪੁਲਸ ਦੇ ਸਾਹਮਣੇ ਆਤਮ-ਸਮਰਪਣ ਕੀਤੇ ਜਾਣ ਦੇ ਕਿਆਸ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ : ਸੁਖਨਾ ਝੀਲ 'ਤੇ ਮੱਛੀਆਂ ਫੜ੍ਹਨ ਆਏ ਵਿਅਕਤੀ ਵੱਲੋਂ ਖ਼ੁਦਕੁਸ਼ੀ, 2 ਦਿਨ ਬਾਅਦ ਫੁੱਲ ਕੇ ਪਾਣੀ 'ਤੇ ਆਈ ਲਾਸ਼
ਪੁਲਸ ਨੇ ਮਾਲੇਰਕੋਟਲਾ ਤੋਂ ਇਕ ਹੋਰ ਸ਼ਖ਼ਸ ਨੂੰ ਕੀਤਾ ਗ੍ਰਿਫ਼ਤਾਰ
ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਇਕ ਹੋਰ ਸਾਥੀ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡਵੀਜ਼ਨ ਨੰਬਰ-6 ਦੀ ਪੁਲਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਧੂਬਾਲਾ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਸੁਖਚੈਨ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ। ਪੁਲਸ ਨੇ ਐਤਵਾਰ ਦੇਰ ਰਾਤ ਸੁਖਚੈਨ ਸਿੰਘ ਨੂੰ ਮਾਲੇਰਕੋਟਲਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਅਦਾਲਤ ਨੇ ਸਿਮਰਜੀਤ ਬੈਂਸ ਦੇ ਭਰਾ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜਿਆ
ਇਸ ਦੇ ਨਾਲ ਹੀ ਇਸ ਮਾਮਲੇ 'ਚ ਹੁਣ ਤੱਕ ਫੜ੍ਹੇ ਗਏ ਦੋਸ਼ੀਆਂ ਦੀ ਗਿਣਤੀ 2 ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਵੱਲੋਂ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਰਮਜੀਤ ਬੈਂਸ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਰਿਮਾਂਡ ਪੁਲਸ ਵੱਲੋਂ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਸਰਕਾਰ ਵੱਲੋਂ ਕੀਤੇ ਹਮਲੇ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
NEXT STORY