ਲੁਧਿਆਣਾ (ਮਹਿਰਾ) : ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਦੋਸ਼ੀਆਂ ਨੂੰ 2 ਦਿਨਾਂ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਪੁਲਸ ਦੀ ਮੰਗ 'ਤੇ ਸਿਮਰਜੀਤ ਬੈਂਸ ਅਤੇ ਹੋਰਨਾਂ ਨੂੰ ਮੁੜ 2 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਸ਼ਿਆਰਪੁਰ 'ਚ ਫਿਰ ਪਲਟੀ ਸਕੂਲੀ ਬੱਸ, ਮਾਸੂਮ ਬੱਚੀ ਦੀ ਮੌਕੇ 'ਤੇ ਹੀ ਮੌਤ (ਵੀਡੀਓ)
ਅਦਾਲਤ 'ਚ ਅੱਜ ਪੁਲਸ ਨੇ ਰਿਮਾਂਡ ਦੀ ਮੰਗ ਕਰਦੇ ਹੋਏ ਕਿਹਾ ਕਿ ਅਜੇ ਸਿਮਰਜੀਤ ਬੈਂਸ ਤੋਂ ਹੋਰ ਜਾਣਕਾਰੀ ਹਾਸਲ ਕਰਨੀ ਬਾਕੀ ਹੈ। ਦੱਸ ਦੇਈਏ ਕਿ ਸਿਮਰਜੀਤ ਬੈਂਸ ਨੇ ਬੀਤੀ 11 ਜੁਲਾਈ ਨੂੰ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ। ਇਕ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਅਤੇ ਹੋਰ ਧਾਰਾਵਾਂ ਤਹਿਤ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸੰਦੀਪ ਕਾਹਲੋਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੀ ਪੂਰੀ ਜਾਣਕਾਰੀ, ਪੁਲਸ ਨੇ ਜੋੜੀਆਂ ਨਵੀਆਂ ਧਾਰਾਵਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਪਣੇ ਹੀ ਦਫ਼ਤਰ ’ਚ DC ਦਾ ਵੱਡਾ ਐਕਸ਼ਨ, 112 ਜੂਨੀਅਰ ਸਹਾਇਕਾਂ ਅਤੇ ਕਲਰਕਾਂ ਦੇ ਕੀਤੇ ਤਬਾਦਲੇ
NEXT STORY