ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 10 ਫਰਵਰੀ ਮਤਲਬ ਕਿ ਅੱਜ ਬਰਨਾਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਸਬੰਧੀ ਉਨ੍ਹਾਂ ਦੀ ਫੇਸਬੁੱਕ ਪੋਸਟ 'ਚ ਦੱਸਿਆ ਗਿਆ ਸੀ ਕਿ ਸਿਮਰਜੀਤ ਸਿੰਘ ਬੈਂਸ 10 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ 'ਚ ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ
ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਦੇ ਕੇਸ ਸਮੇਤ 16 ਹੋਰ ਮਾਮਲਿਆਂ 'ਚ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਬੈਂਸ ਨੇ ਸੈਸ਼ਨ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : 'ਕੌਮੀ ਇਨਸਾਫ਼ ਮੋਰਚੇ' ਦੇ 31 ਮੈਂਬਰਾਂ ਨੇ ਕੱਢਿਆ ਮਾਰਚ, ਕੀਤਾ ਜਾ ਰਿਹਾ ਜਾਪ (ਤਸਵੀਰਾਂ)
ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸਿਮਰਜੀਤ ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ 'ਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜਿਆ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੰਦ ਮਕਾਨ ’ਚੋਂ ਮਿਲਿਆ ਮਨੁੱਖੀ ਪਿੰਜਰ, ਇਲਾਕੇ 'ਚ ਫੈਲੀ ਸਨਸਨੀ
NEXT STORY