ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅੱਜ ਬਰਨਾਲਾ ਜੇਲ੍ਹ ਤੋਂ ਬਾਹਰ ਆ ਰਹੇ ਹਨ। ਵੱਡੀ ਗਿਣਤੀ 'ਚ ਬੈਂਸ ਦੇ ਸਮਰਥਕ ਉਨ੍ਹਾਂ ਦੇ ਸੁਆਗਤ ਲਈ ਬਰਨਾਲਾ ਪੁੱਜੇ ਹੋਏ ਹਨ। ਉਨ੍ਹਾਂ ਦੇ ਜੇਲ੍ਹ 'ਚੋਂ ਬਾਹਰ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਧਮਕੀ ਮਿਲੀ ਹੈ। ਧਮਕੀ 'ਚ ਲਿਖਿਆ ਗਿਆ ਹੈ ਕਿ ਜੇਲ੍ਹ 'ਚ ਰਹਿ ਕੇ ਜਿਨ੍ਹਾਂ ਕੋਲ ਲੁਕਿਆ ਰਿਹਾ, ਹੁਣ ਜੇਲ੍ਹੋਂ ਬਾਹਰ ਆ ਕੇ ਵੀ ਕਹਿ, ਉਨ੍ਹਾਂ ਨੂੰ ਕਿ ਬਚਾਉਣ ਤੈਨੂੰ।
ਇਹ ਵੀ ਪੜ੍ਹੋ : ਮੁੰਡੇ ਨਾਲ 2 ਸਾਲਾਂ ਦੀ ਦੋਸਤੀ ਦਾ ਅਜਿਹਾ ਅੰਜਾਮ ਭੁਗਤਣਾ ਪਵੇਗਾ, ਕੁੜੀ ਨੇ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ
ਅਸੀਂ ਤਾਂ ਵੱਡੇ-ਵੱਡੇ ਰੋੜ੍ਹ ਦਿੱਤੇ, ਤੂੰ ਚੀਜ਼ ਕੀ ਹੈਂ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਮਰਜੀਤ ਸਿੰਘ ਬੈਂਸ ਦੇ ਮੀਡੀਆ ਸਲਾਹਕਾਰ ਪਰਦੀਪ ਬੰਟੀ ਨੇ ਦੱਸਿਆ ਕਿ ਲੁਧਿਆਣਾ ਦੇ ਸੀ. ਪੀ. ਅਤੇ ਡੀ. ਜੀ. ਪੀ. ਪੰਜਾਬ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸਿਮਰਜੀਤ ਬੈਂਸ ਦੀ ਰਿਹਾਈ ਅਤੇ ਇਸ ਤਰ੍ਹਾਂ ਦੀ ਧਮਕੀ ਮਿਲਣਾ ਬੇਹੱਦ ਗਲਤ ਗੱਲ ਹੈ।
ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਸਭ ਹੱਦਾਂ ਪਾਰ : ਡੇਢ ਸਾਲਾ ਬੱਚੀ ਬਣੀ ਹਵਸ ਦਾ ਸ਼ਿਕਾਰ, ਧੀ ਦੀ ਹਾਲਤ ਨੇ ਮਾਂ ਦੇ ਉਡਾਏ ਹੋਸ਼
ਉਨ੍ਹਾਂ ਕਿਹਾ ਕਿ ਅੱਜ ਬੈਂਸ ਜੀ ਜੇਲ੍ਹ 'ਚੋਂ ਰਿਹਾਅ ਹੋ ਰਹੇ ਹਨ ਅਤੇ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਨ੍ਹਾਂ ਲਈ ਸੁਰੱਖਿਆ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸੇ ਯਾਦਵ ਨਾਂ ਦੀ ਆਈ. ਡੀ. ਤੋਂ ਇਹ ਧਮਕੀ ਦਿੱਤੀ ਗਈ ਹੈ, ਜੋ ਕਿ ਲਾਕ ਆ ਰਹੀ ਹੈ। ਦੱਸ ਦੇਈਏ ਕਿ ਕਈ ਮਹੀਨਿਆਂ ਬਾਅਦ ਸਿਮਰਜੀਤ ਸਿੰਘ ਬੈਂਸ ਬਰਨਾਲਾ ਜੇਲ੍ਹ ਤੋਂ ਬਾਹਰ ਆ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ
NEXT STORY