ਲੁਧਿਆਣਾ(ਪਾਲੀ)-ਪਹਿਲਾਂ ਸੀ. ਬੀ. ਆਈ. ਤੇ ਹੁਣ ਈ. ਡੀ. ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਸਣੇ 13 ਲੋਕਾਂ 'ਤੇ ਧੋਖਾਦੇਹੀ ਤਹਿਤ ਦਰਜ ਕੀਤੇ ਕੇਸ ਤੋਂ ਬਾਅਦ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਤੋਂ ਤੁਰੰਤ ਨੈਤਿਕਤਾ ਦੇ ਆਧਾਰ 'ਤੇ ਅਸਤੀਫੇ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ 200 ਕਰੋੜ ਦੇ ਬੈਂਕ ਘਪਲੇ ਵਿਚ ਨਾਂ ਆਉਣ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਅਸਤੀਫਾ ਦੇਣ। ਬੈਂਸ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਉਨ੍ਹਾਂ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਕਿ ਜੇਕਰ ਕੈਪਟਨ ਖੁਦ ਅਸਤੀਫਾ ਨਹੀਂ ਦਿੰਦੇ ਤਾਂ ਹਾਈਕਮਾਨ ਨੂੰ ਚਾਹੀਦਾ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਇਸ ਅਹੁਦੇ ਤੋਂ ਫਾਰਗ ਕਰੇ।
ਹੋਲੀ 'ਤੇ ਹੁੜਦੰਗ ਮਚਾਉਣ ਵਾਲਿਆਂ ਨੂੰ ਪੁਲਸ ਨੇ ਖਦੇੜਿਆ
NEXT STORY