ਲੁਧਿਆਣਾ(ਪਾਲੀ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਆਪਣੇ ਸਾਥੀਆਂ ਸਮੇਤ ਜਲੰਧਰ ਬਾਈਪਾਸ ਵਿਖੇ ਪ੍ਰਾਈਵੇਟ ਬੱਸਾਂ ਵੱਲੋਂ ਕੀਤੀ ਜਾ ਰਹੀ ਸਰਕਾਰੀ ਬੱਸਾਂ ਨਾਲ ਗੁੰਡਾਗਰਦੀ ਨੂੰ ਰੋਕਣ ਲਈ ਮੁਹਿੰਮ ਆਰੰਭ ਕਰ ਦਿੱਤੀ ਹੈ। ਇਸ ਮੌਕੇ ਗੱਲਬਾਤ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਬੱਸਾਂ ਦੀ ਯੂਨੀਅਨ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤੇ ਦੱਸਿਆ ਕਿ ਪ੍ਰਾਈਵੇਟ ਬੱਸਾਂ ਦੇ ਕਰਿੰਦੇ ਚੌਕਾਂ ਵਿਚ ਉਨ੍ਹਾਂ ਦੀਆਂ ਬੱਸਾਂ ਨੂੰ ਖੜ੍ਹਾ ਹੋਣ ਨਹੀਂ ਦਿੰਦੇ, ਜਿਸ ਨਾਲ ਰਾਹਗੀਰਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਵਿਧਾਇਕ ਬੈਂਸ ਨੇ ਕਿਹਾ ਕਿ ਸਰਕਾਰੀ ਬੱਸਾਂ ਵਿਚ ਸਰਕਾਰੀ ਮੁਲਾਜ਼ਮ, ਵਿਦਿਆਰਥੀ, ਸੀਨੀਅਰ ਸਿਟੀਜ਼ਨ ਜਿਨ੍ਹਾਂ ਕੋਲ ਸਰਕਾਰੀ ਪਾਸ ਮੌਜੂਦ ਹਨ, ਉਹ ਉਨ੍ਹਾਂ ਪਾਸਾਂ ਨੂੰ ਇਸਤੇਮਾਲ ਕਰਨ ਦੀ ਬਜਾਏ ਪ੍ਰਾਈਵੇਟ ਬੱਸਾਂ 'ਤੇ ਪੈਸੇ ਖਰਚ ਕਰ ਕੇ ਸਫਰ ਕਰ ਰਹੇ ਹਨ ਕਿਉਂਕਿ ਪ੍ਰਾਈਵੇਟ ਬੱਸਾਂ ਵਾਲੇ ਜਿਨ੍ਹਾਂ 'ਤੇ ਪਹਿਲਾਂ 10 ਸਾਲ ਬਾਦਲ ਪਰਿਵਾਰ ਦਾ ਰਾਜ ਸੀ, ਹੁਣ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਦੀ ਵੀ ਬਾਦਲਾਂ ਨੂੰ ਵੀ ਪੂਰੀ ਸਪੋਰਟ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਜਲੰਧਰ ਬਾਈਪਾਸ ਵਿਖੇ ਮੌਕੇ 'ਤੇ ਪਹੁੰਚ ਕੇ ਪ੍ਰਾਈਵੇਟ ਬੱਸਾਂ ਵਾਲਿਆਂ ਦੇ ਕਰਿੰਦਿਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਸਰਕਾਰੀ ਬੱਸਾਂ ਵਾਲੇ ਵੀ ਹਰ ਚੌਕ ਵਿਚ ਖੜ੍ਹੇ ਹੋ ਕੇ ਸਵਾਰੀਆਂ ਨੂੰ ਲਿਜਾ ਸਕਦੇ ਹਨ। ਬੈਂਸ ਨੇ ਕਿਹਾ ਕਿ ਪ੍ਰਾਈਵੇਟ ਬੱਸਾਂ ਵਾਲੇ ਟ੍ਰੈਫਿਕ ਪੁਲਸ ਦੇ ਮੁਲਾਜ਼ਮਾਂ ਦੀ ਸ਼ਹਿ 'ਤੇ ਸਰਕਾਰੀ ਬੱਸਾਂ ਵਾਲਿਆਂ ਨਾਲ ਧੱਕੇਸ਼ਾਹੀ ਕਰਦੇ ਹਨ। ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਉਨ੍ਹਾਂ ਸਰਕਾਰੀ ਬੱਸਾਂ ਵਾਲਿਆਂ ਨੂੰ ਕਿਹਾ ਕਿ ਉਹ ਆਪਣੇ ਯੂਨੀਅਨ ਦੀ ਵਰਦੀ ਵੀ ਤਿਆਰ ਕਰਵਾਉਣ। ਸਰਕਾਰੀ ਬੱਸ ਵਾਲਾ ਹਰ ਚੌਕ 'ਤੇ ਸਵਾਰੀ ਨੂੰ ਚੁੱਕ ਸਕਦਾ ਹੈ।
ਏ. ਡੀ. ਸੀ. ਪੀ. ਨਾਲ ਭਲਕੇ ਕਰਵਾਈ ਜਾਵੇਗੀ ਯੂਨੀਅਨ ਦੀ ਮੀਟਿੰਗ
ਵਿਧਾਇਕ ਬੈਂਸ ਨੇ ਕਿਹਾ ਕਿ ਸਰਕਾਰੀ ਬੱਸ ਦੇ ਮੁਲਾਜ਼ਮਾਂ ਨੂੰ ਪ੍ਰਾਈਵੇਟ ਬੱਸ ਵਾਲਿਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਤੇ ਟ੍ਰੈਫਿਕ ਪੁਲਸ ਵਾਲਿਆਂ ਦੇ ਸਹਿਯੋਗ ਲਈ ਏ. ਡੀ. ਸੀ. ਪੀ. ਟ੍ਰੈਫਿਕ ਰਤਨ ਸਿੰਘ ਬਰਾੜ ਨਾਲ ਭਲਕੇ ਯੂਨੀਅਨ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਕਰਵਾਈ ਜਾਵੇਗੀ ਤਾਂ ਜੋ ਏ. ਡੀ. ਸੀ. ਪੀ. ਕ੍ਰਾਈਮ ਆਪਣੇ ਟ੍ਰੈਫਿਕ ਮੁਲਾਜ਼ਮਾਂ ਨੂੰ ਪ੍ਰਾਈਵੇਟ ਬੱਸਾਂ ਵਾਲਿਆਂ ਦੀ ਧੱਕੇਸ਼ਾਹੀ ਨੂੰ ਰੋਕਣ ਅਤੇ ਸਰਕਾਰੀ ਬੱਸ ਵਾਲਿਆਂ ਨੂੰ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਵਿਚ ਕੋਈ ਕਸਰ ਨਾ ਛੱਡਣ।
'ਗਲਤ ਪਾਸ ਕਰਨ ਵਾਲੇ ਬੱਸ ਦੇ ਮੁਲਾਜ਼ਮ 'ਤੇ ਐੱਫ. ਆਈ. ਆਰ. ਤੇ ਕੱਟਿਆ ਜਾਂਦਾ ਚਲਾਨ'
ਵਿਧਾਇਕ ਬੈਂਸ ਵੱਲੋਂ ਟ੍ਰੈਫਿਕ ਮੁਲਾਜ਼ਮਾਂ ਵੱਲੋਂ ਪ੍ਰਾਈਵੇਟ ਬੱਸ ਦੇ ਕਰਿੰਦਿਆਂ ਦਾ ਸਹਿਯੋਗ ਕਰਨ ਦੇ ਦੋਸ਼ 'ਤੇ ਏ. ਡੀ. ਸੀ. ਪੀ. ਟ੍ਰੈਫਿਕ ਰਤਨ ਸਿੰਘ ਬਰਾੜ ਨੇ ਕਿਹਾ ਕਿ ਜੇਕਰ ਕੋਈ ਵੀ ਬੱਸ ਵਾਲਾ ਚਾਹੇ ਉਹ ਸਰਕਾਰੀ ਜਾਂ ਪ੍ਰਾਈਵੇਟ ਹੋਵੇ, ਬੱਸ ਨੂੰ ਗਲਤ ਪਾਸ ਕਰਦਾ ਹੈ ਤਾਂ ਉਸ ਦੇ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਜਾਂਦੀ ਹੈ ਜਾਂ ਫਿਰ ਉਸਦਾ ਮੌਕੇ 'ਤੇ ਹੀ ਚਲਾਨ ਕੱਟਿਆ ਜਾਂਦਾ ਹੈ, ਜਿਨ੍ਹਾਂ ਦੇ ਉਹ ਪਹਿਲਾਂ ਵੀ ਬਹੁਤ ਜ਼ਿਆਦਾ ਚਲਾਨ ਕੱਟ ਚੁੱਕੇ ਹਨ।
ਅੱਜ ਕੈਪਟਨ ਦੇ ਸਾਹਮਣੇ ਸ਼ਕਤੀ ਪ੍ਰਦਰਸ਼ਨ ਕਰਨਗੇ ਮੰਤਰੀ ਤੇ ਮੇਅਰ ਅਹੁਦੇ ਦੇ ਦਾਅਵੇਦਾਰ
NEXT STORY