ਲੁਧਿਆਣਾ(ਪਾਲੀ)-ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਕੀਤੀ ਗਈ ਸਿਫਾਰਿਸ਼ ਤੋਂ ਬਾਅਦ ਸਖ਼ਤ ਕਾਰਵਾਈ ਕਰਦਿਆਂ ਲੁਧਿਆਣਾ ਦੇ ਈ. ਐੱਸ. ਆਈ. ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੀ ਬਦਲੀ ਕਰਨ ਦੇ ਨਾਲ ਉਸ ਦੇ ਖਿਲਾਫ ਅਨੁਸ਼ਾਸਨਿਕ ਕਾਰਵਾਈ ਆਰੰਭ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਕੀ ਹੈ ਮਾਮਲਾ? : ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਅਪ੍ਰੈਲ 2017 ਨੂੰ ਉਨ੍ਹਾਂ ਵੱਲੋਂ ਈ. ਐੱਸ. ਆਈ. ਹਸਪਤਾਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਸੀ। ਦੌਰੇ ਦੌਰਾਨ ਮਰੀਜ਼ਾਂ ਵੱਲੋਂ ਹਸਪਤਾਲ 'ਚ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ ਈ. ਐੱਸ. ਆਈ. ਹਸਪਤਾਲ ਦੇ ਮੈਡੀਕਲ ਸੁਪਰਡੈਂਟ ਬਲਰਾਜ ਭੰਡਾਰ ਨਾਲ ਵੀ ਗੱਲਬਾਤ ਕੀਤੀ ਗਈ। ਬਲਰਾਜ ਭੰਡਾਰ ਵੱਲੋਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੀ ਬਜਾਏ ਆਪਣੇ ਅਹੁਦੇ ਦਾ ਰੁਤਬਾ ਸਮਝਾਉਂਦੇ ਹੋਏ ਕੇਵਲ ਬਹਿਸ ਹੀ ਕੀਤੀ ਗਈ ਸੀ। ਇਸ ਲਈ ਇਹ ਸਾਰਾ ਮਾਮਲਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ। ਇਸ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਹ ਸ਼ਿਕਾਇਤ ਰਿਜਨਲ ਡਾਇਰੈਕਟਰ, ਡਿਪਾਰਟਮੈਂਟ ਆਫ ਲੇਬਰ ਐਂਡ ਇੰਪਲਾਈਮੈਂਟ, ਈ. ਐੱਸ. ਆਈ. ਕਾਰਪੋਰੇਸ਼ਨ, ਸੈਕਟਰ 19-ਏ, ਚੰਡੀਗੜ੍ਹ ਨੂੰ ਭੇਜ ਕੇ ਢੁੱਕਵੀਂ ਕਾਰਵਾਈ ਦੀ ਮੰਗ ਕੀਤੀ ਗਈ ਤੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਸੀ।
ਇਸ ਸਬੰਧੀ ਐਡੀਸ਼ਨਲ ਕਮਿਸ਼ਨਰ ਵਿਜੀਲੈਂਸ, ਈ. ਐੱਸ. ਆਈ. ਕਾਰਪੋਰੇਸ਼ਨ, ਹੈੱਡ ਕੁਆਰਟਰ ਆਫਿਸ, ਨਿਊ ਦਿੱਲੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲਿਖਤੀ ਪੱਤਰ ਵਿਚ ਦੱਸਿਆ ਕਿ ਸਬੰਧਤ ਅਫਸਰ ਬਲਰਾਜ ਭੰਡਾਰ ਦੀ ਮੌਜੂਦਾ ਹਸਪਤਾਲ 'ਚੋਂ ਬਦਲੀ ਕਰਨ ਦੇ ਨਾਲ ਉਸ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਆਰੰਭ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।
ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਕੇ ਲਾਇਆ ਜਾਮ
NEXT STORY