ਜਲੰਧਰ (ਵੈੱਬ ਡੈਸਕ) - ਪੰਜਾਬ ’ਚ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਹੋ ਚੁੱਕਾ ਹੈ, ਜਿਸ ਦੇ ਆਧਾਰ ’ਤੇ ਇਹ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਦੀ ਸਿਆਸਤ ’ਚ ਇਸ ਸਮੇਂ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਦੋਵੇਂ ਭਰਾ ਬੀਜੇਪੀ 'ਚ ਸ਼ਾਮਲ ਹੋ ਸਕਦੇ ਹਨ। ਬੈਂਸ ਭਰਾਵਾਂ ਦੀਆਂ ਭਾਜਪਾ ’ਚ ਸ਼ਾਮਲ ਹੋਣ ਦੀਆਂ ਸੂਤਰਾਂ ਤੋਂ ਮਿਲ ਰਹੀਆਂ ਖ਼ਬਰਾਂ ਨੇ ਸਿਆਸੀ ਪਾਰਟੀਆਂ ’ਚ ਚਰਚਾ ਛੇੜ ਦਿੱਤੀ ਹੈ। ਇਸ ਨਾਲ ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ ਹੋ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ
ਦੱਸ ਦੇਈਏ ਕਿ ਦੋਵੇਂ ਭਰਾਵਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਦੀ ਅੰਦਰ ਖਾਤੇ ਬੀਜੇਪੀ ਨਾਲ ਗੱਲਬਾਤ ਚੱਲ ਰਹੀ ਹੈ। ਬੁੱਧਵਾਰ ਨੂੰ ਬੈਂਸ ਭਰਾ ਬੀਜੇਪੀ ਦਾ ਪੱਲਾ ਫੜ ਸਕਦੇ ਹਨ। ਇਸ ਸਬੰਧ ’ਚ ਬੈਂਸ ਭਰਾਵਾਂ ਨੇ ਅਜੇ ਤੱਕ ਕਿਸੇ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ।
ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ
ਜ਼ਿਕਰਯੋਗ ਹੈ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਸਿਆਸਤ ’ਚ ਭਜਦੌੜ ਮਚੀ ਹੋਈ ਹੈ। ਸਾਰੇ ਆਗੂ ਸੀਟ ਦੀ ਖਾਤਰ ਇਕ ਪਾਰਟੀ ਛੱਡ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਬੀਜੇਪੀ ਦੀ ਅੱਖ ਪੰਜਾਬ ਦੇ ਚੋਟੀ ਦੇ ਆਗੂਆਂ ’ਤੇ ਹੈ, ਜਿਸ ਕਰਕੇ ਉਹ ਉਨ੍ਹਾਂ ਆਗੂਆਂ ਨੂੰ ਆਪਣੀ ਪਾਰਟੀ ’ਚ ਸ਼ਾਮਲ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵਾਰਦਾਤ: ਘਰ ਦੇ ਗੁਜ਼ਾਰੇ ਲਈ ਨੌਕਰੀ ਕਰਨਾ ਚਾਹੁੰਦੀ ਸੀ ਪਤਨੀ, ਪਤੀ ਨੇ ਗਲ ਘੁੱਟ ਕੀਤਾ ਕਤਲ
ਨੋਟ - ਸਿਮਰਜੀਤ ਸਿੰਘ ਬੈਂਸ ਦੇ ਭਾਜਪਾ ’ਚ ਸ਼ਾਮਲ ਹੋਣ ਦੇ ਹੋ ਰਹੇ ਚਰਚੇ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸੁਖਬੀਰ ਬਾਦਲ ਦੇ ਕਾਂਗਰਸ 'ਤੇ ਰਗੜੇ, ਕਿਹਾ-ਨਿਕੰਮੀ ਸਰਕਾਰ ਨੂੰ ਚੱਲਦਾ ਕਰਨ ਦਾ ਲੋਕਾਂ ਨੇ ਬਣਾ ਲਿਐ ਮਨ
NEXT STORY