ਲੁਧਿਆਣਾ (ਮਹਿਰਾ) : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰਨ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਅੱਜ ਪੁਲਸ ਰਿਮਾਂਡ ਖ਼ਤਮ ਹੋਣ 'ਤੇ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਸਿਮਰਜੀਤ ਬੈਂਸ ਨੂੰ 2 ਦਿਨਾਂ ਦੇ ਹੋਰ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਮਾਂ ਦੇ ਵਿਯੋਗ ਨੇ ਪੁੱਤ ਨੂੰ ਕੀਤਾ ਹਾਲੋਂ-ਬੇਹਾਲ, ਅਖ਼ੀਰ 'ਚ ਚੁੱਕ ਲਿਆ ਖ਼ੌਫ਼ਨਾਕ ਕਦਮ
ਅਦਾਲਤ 'ਚ ਪੁਲਸ ਨੇ ਰਿਮਾਂਡ ਦੀ ਮੰਗ ਕਰਦੇ ਹੋਏ ਕਿਹਾ ਕਿ ਅਜੇ ਪੁਲਸ ਨੇ ਬੈਂਸ ਤੋਂ ਮੋਬਾਇਲ ਫੋਨ ਬਰਾਮਦ ਕਰਨ ਤੋਂ ਇਲਾਵਾ ਹੋਰ ਵੀ ਜਾਣਕਾਰੀ ਹਾਸਲ ਕਰਨੀ ਹੈ। ਦੱਸਣਯੋਗ ਹੈ ਕਿ ਸਿਮਰਜੀਤ ਬੈਂਸ ਨੇ ਬੀਤੀ 11 ਜੁਲਾਈ ਨੂੰ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਸਿਹਤ ਮੰਤਰੀ ਦਾ ਐਲਾਨ : ਪੰਜਾਬ ’ਚ ਜਲਦ ਲਿਆਂਦੀ ਜਾਵੇਗੀ ਹੈਲਥ ਪਾਲਿਸੀ (ਤਸਵੀਰਾਂ)
ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ। ਅੱਜ ਅਦਾਲਤ 'ਚ ਪੇਸ਼ੀ ਦੌਰਾਨ ਸਿਮਰਜੀਤ ਬੈਂਸ ਦੇ ਸਮਰਥਕਾਂ ਦੀ ਭੀੜ ਲੱਗੀ ਹੋਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ (ਤਸਵੀਰਾਂ)
NEXT STORY