ਚੰਡੀਗੜ੍ਹ (ਹਾਂਡਾ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਦੇ ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਵੱਲੋਂ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹਾਈ ਅਲਰਟ ਮਗਰੋਂ 'ਚੰਡੀਗੜ੍ਹ' 'ਚ ਵੀ ਸਖ਼ਤੀ, ਡਰੋਨ ਉਡਾਉਣ 'ਤੇ ਰੋਕ ਸਣੇ ਇਹ ਹੁਕਮ ਜਾਰੀ
ਪੰਜਾਬ ਸਰਕਾਰ ਨੇ ਦੱਸਿਆ ਕਿ ਏ. ਡੀ. ਸੀ. ਪੀ. ਰੁਪਿੰਦਰ ਕੌਰ ਭੱਟੀ ਦੀ ਅਗਵਾਈ 'ਚ ਬਣੀ ਐਸ. ਆਈ. ਟੀ. 4 ਹਫ਼ਤਿਆਂ ਅੰਦਰ ਇਹ ਜਾਂਚ ਪੂਰੀ ਕਰੇਗੀ। ਇਸ ਮਾਮਲੇ 'ਚ ਸ਼ਿਕਾਇਤ ਕਰਤਾ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ ਸਿਮਰਜੀਤ ਸਿੰਘ ਬੈਂਸ ਇਸ ਮਾਮਲੇ ਦੇ ਗਵਾਹਾਂ ਨੂੰ ਸੂਬੇ ਦੇ ਬਾਹਰ ਕਿਸੇ ਨਾ ਕਿਸੇ ਕੇਸ 'ਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਨਾਭਾ ਦੇ ਪਿੰਡ 'ਚ ਖ਼ੌਫ਼ਨਾਕ ਵਾਰਦਾਤ, ਠੇਕੇ ਦੇ ਕਰਿੰਦੇ ਨੂੰ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮਾਰੀ ਗੋਲੀ
ਉਨ੍ਹਾਂ ਕਿਹਾ ਸੀ ਕਿ ਇਸ ਸਬੰਧੀ ਹਾਈਕੋਰਟ ਨੂੰ ਗੌਰ ਕਰਨਾ ਚਾਹੀਦਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਐਸ. ਆਈ. ਟੀ. ਨੂੰ ਹੁਕਮ ਦਿੱਤੇ ਹਨ ਕਿ ਉਹ ਸ਼ਿਕਾਇਤ ਕਰਤਾ ਦੇ ਇਨ੍ਹਾਂ ਦੋਸ਼ਾਂ ਨੂੰ ਵੀ ਜਾਂਚ ਕਰੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਛੀਵਾੜਾ ਪੁਲਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਪ੍ਰੇਮੀ ਨੇ ਹੀ ਕੀਤਾ ਆਪਣੀ ਪ੍ਰੇਮਿਕਾ ਦੇ ਪਤੀ ਦਾ ਕਤਲ
NEXT STORY