ਅੰਮ੍ਰਿਤਸਰ - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੋਣਾਂ ਨਾ ਹੋਣ ਦਾ ਮੁੱਦਾ ਚੁੱਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਪਿਛਲੇ ਕਾਫ਼ੀ ਸਮੇਂ ਤੋਂ ਨਹੀਂ ਹੋ ਰਹੀਆਂ, ਜਿਸ ਨੂੰ ਲੈ ਕੇ ਅੱਜ ਤੱਕ ਕਿਸੇ ਨੇ ਕੋਈ ਸਵਾਲ ਨਹੀਂ ਕੀਤਾ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਮਾਨ ਨੇ ਕਿਹਾ ਕਿ SGPC ਦੀਆਂ ਚੋਣਾਂ ਨਾ ਹੋਣ ਦੇ ਪਿੱਛੇ ਭਾਜਪਾ ਅਤੇ ਆਰ.ਐੱਸ.ਐੱਸ. ਦਾ ਹੱਥ ਹੈ। ਸ਼੍ਰੋਮਣੀ ਕਮੇਟੀ ਇਕ ਜਮਹੂਰੀਅਤ ਵਾਲੀ ਸੰਸਥਾ ਬਣੇ। ਮਾਨ ਨੇ ਕਾਨਫਰੰਸ ਕਰਦੇ ਹੋਏ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀ ਚੋਣਾਂ ਛੇਤੀ ਕਰਵਾਈਆਂ ਜਾਣ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ 15 ਸਤੰਬਰ ਨੂੰ ਜਮਹੂਰੀਅਤ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ ’ਚ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਵਿਖੇ ਸਾਡੀ ਪਾਰਟੀ ਅਕਾਲੀ ਦਲ ਮਾਨ ਵਲੋਂ ਵਿਸ਼ੇਸ਼ ਇਜਲਾਸ ਸੱਦਿਆ ਜਾ ਰਿਹਾ ਹੈ, ਜਿਸ 'ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪ੍ਰੋਗਰਾਮ ਉਲੀਕਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਲੁਧਿਆਣਾ ਦੇ DMC ਹਸਪਤਾਲ 'ਚ ਜਿੰਮ ਮਾਲਕ ਦੀ ਮੌਤ, ਖ਼ੁਦ ਨੂੰ ਮਾਰੀ ਸੀ ਗੋਲੀ
NEXT STORY