ਲੁਧਿਆਣਾ (ਵੈੱਬ ਡੈਸਕ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਡੈਮੋਕ੍ਰੇਟਿਕ ਫਰੰਟ ਦੇ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕੀਤਾ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਮਹਾਗਠਜੋੜ ਸਬੰਧੀ ਚਰਚਾ ਲਈ ਰੱਖੀ ਗਈ ਹਮਖਿਆਲੀ ਧਿਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ ਕਰ ਸਕਦੀ ਹੈ, ਇਸ ਲਈ ਪੰਜਾਬ ਡੈਮੋਕ੍ਰੇਟਿਕ ਫਰੰਟ ਦੇ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।
'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਕਿਹਾ ਕਿ ਅਜੇ ਲੋਕ ਸਭਾ ਚੋਣਾਂ 'ਚ ਟਿਕਟਾਂ ਦੀ ਵੰਡ 'ਤੇ ਫਿਲਹਾਲ ਕੋਈ ਚਰਚਾ ਨਹੀਂ ਹੋਈ ਹੈ, ਪਰ ਇੰਨਾ ਜ਼ਰੂਰ ਹੈ ਕਿ ਹਮਖਿਆਲੀ ਧਿਰਾਂ ਇਕੋ ਮੰਚ ਤੋਂ ਲੋਕ ਸਭਾ ਚੋਣਾਂ ਲੜਨਗੀਆਂ। ਇਸ ਦੇ ਨਾਲ ਬੈਂਸ ਨੇ ਸਾਫ ਕੀਤਾ ਹੈ ਕਿ ਜਿੱਥੋਂ ਵੀ ਪਾਰਟੀ ਉਨ੍ਹਾਂ ਨੂੰ ਚੋਣਾਂ ਲੜਨ ਦਾ ਹੁਕਮ ਕਰੇਗੀ, ਉਹ ਉਥੋਂ ਹੀ ਚੋਣ ਮੈਦਾਨ ਵਿਚ ਉਤਰਨਗੇ।
ਸੜਕ ਹਾਦਸੇ 'ਚ ਨਵੇਂ ਬਣੇ ਪੰਚ ਦੀ ਮੌਤ
NEXT STORY