ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਮੁਤਾਬਿਕ ਜੇ ਹਰਿਆਣਾ ਦੀ ਖੱਟੜ ਸਰਕਾਰ ਦਿੱਲੀ ਨੂੰ ਭੇਜੇ ਪਾਣੀ ਦਾ ਬਿੱਲ ਵਸੂਲ ਰਹੀ ਹੈ ਤਾਂ ਪੰਜਾਬ ਰਾਜਸਥਾਨ ਤੋਂ ਕਿਉਂ ਨਹੀਂ ਪੈਸੇ ਲੈ ਸਕਦਾ। ਬੈਂਸ ਦਾ ਤਰਕ ਹੈ ਕਿ ਬਿੱਲ ਵਸੂਲੀ ਨਾਲ ਪੰਜਾਬ ਦੀ ਮਾਲੀ ਹਾਲਤ ਸੁਧਰ ਜਾਵੇਗੀ। ਖਾਲੀ ਖਜ਼ਾਨੇ ਨਾਲ ਬੈਠੀ ਸੂਬਾ ਸਰਕਾਰ ਨੂੰ ਲੋਕ ਇਨਸਾਫ ਪਾਰਟੀ ਨੇ ਸਲਾਹ ਦਿੱਤੀ ਹੈ ਕਿ ਅਜਿਹਾ ਕਰਨ ਨਾਲ ਪੰਜਾਬ ਦੇ ਕਿਸਾਨ ਦੀ ਕਰਜ਼ ਮੁਆਫੀ ਦੇ ਨਾਲ-ਨਾਲ ਵਧੀਆ ਸਿਹਤ ਅਤੇ ਸਿੱਖਿਆ ਸਹੂਲਤਾਂ ਲਈ ਵੀ ਸੂਬਾ ਸਰਕਾਰ ਨੂੰ ਕਿਸੇ ਅੱਗੇ ਹੱਥ ਨਹੀਂ ਅੱਡਣੇ ਪੈਣਗੇ।
ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸ ਦੇ ਵਾਈਸ ਪ੍ਰਧਾਨ ਅਤੇ ਸੂਚਨਾ ਸੈੱਲ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਆਪਣੇ ਸਾਥੀਆਂ ਸਣੇ ਲੋਕ ਇਨਸਾਫ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹੁਣ ਅੰਤ ਹੋ ਗਿਆ ਹੈ, ਇਸ ਕਰਕੇ ਪਾਰਟੀ ਦੇ ਸੀਨੀਅਰ ਆਗੂ ਲੋਕ ਇਨਸਾਫ਼ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਬਜਟ ਤੋਂ ਬਾਅਦ ਮਹਿੰਗਾ ਹੋਇਆ ਪੈਟਰੋਲ-ਡੀਜ਼ਲ ਨੂੰ ਲੈ ਕੇ ਬੈਂਸ ਨੇ ਕਿਹਾ ਕਿ ਇਹ ਮੋਦੀ ਸਰਕਾਰ ਦਾ ਸਿਰਫ ਟਰੇਲਰ ਹੈ ਅਜੇ ਅੱਗੇ ਅੱਗੇ ਵੇਖੋ ਕੀ ਹੁੰਦਾ ਹੈ।
Punjab Wrap Up : ਪੜ੍ਹੋ 07 ਜੁਲਾਈ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ
NEXT STORY