ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਬੈਂਸ ਨੇ ਕਿਹਾ ਕਿ ਇਸ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖਾਮੋਸ਼ੀ ਕਈ ਸ਼ੰਕੇ ਖੜ੍ਹੇ ਕਰਦੀ ਹੈ। ਫਤਿਹਗੜ੍ਹ ਸਾਹਿਬ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਕੈਪਟਨ ਤੁਰੰਤ ਕਾਰਵਾਈ ਕਰਦੇ ਹੋਏ ਰੰਧਾਵਾ ਦਾ ਅਸਤੀਫਾ ਲੈਂਦੇ ਅਤੇ ਜਾਂਚ ਲਈ ਇਕ ਟੀਮ ਗਠਿਤ ਕਰਦੇ ਜੇਕਰ ਇਹ ਵੀਡੀਓ ਫਰਜ਼ੀ ਨਿਕਲਦੀ ਤਾਂ ਮੁੜ ਰੰਧਾਵਾ ਨੂੰ ਬਹਾਲ ਕਰ ਦਿੱਤਾ ਜਾਂਦਾ।
ਇਸ ਦੇ ਨਾਲ ਹੀ ਬੈਂਸ ਨੇ ਕੈਪਟਨ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਪੰਚਾਇਤੀ ਜ਼ਮੀਨ 'ਤੇ ਕਬਜ਼ੇ ਕਰਨ ਲਈ ਹੀ ਸਰਕਾਰ ਲੈਂਡ ਬੈਂਕ ਐਕਟ ਲੈ ਕੇ ਆਈ ਹੈ। ਬੈਂਸ ਨੇ ਕਿਹਾ ਕਿ ਇਹ ਪੰਚਾਇਤੀ ਜ਼ਮੀਨ ਕਿਸੇ ਦੇ ਪਿਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁੱਖ ਵਿਲਾਸ ਹੋਟਲ ਵੀ ਇਸੇ ਪੈਟਰਨ ਤਹਿਤ ਪੰਚਾਇਤੀ ਜ਼ਮੀਨ 'ਤੇ ਬਣਿਆ ਹੈ, ਹੁਣ ਕੈਪਟਨ ਸਰਕਾਰ ਵੀ ਉਸੇ ਰਾਹ 'ਤੇ ਤੁਰ ਕੇ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਬੈਂਸ ਨੇ ਕਿਹਾ ਕਿ ਉਹ ਇਸ ਐਕਟ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਗੇ ਤਾਂ ਜੋ ਪੰਜਾਬ ਸਰਕਾਰ ਆਪਣੇ ਮਨਸੂਬਿਆਂ 'ਤੇ ਕਾਮਯਾਬ ਨਾ ਹੋ ਸਕੇ।
Punjab Wrap Up : ਪੜ੍ਹੋ 01 ਜਨਵਰੀ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ
NEXT STORY