ਲੁਧਿਆਣਾ(ਪਾਲੀ)- ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਏਅਰਪੋਰਟ ਵਿਖੇ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਡਿਪੋਰਟ ਕੀਤੇ ਜਾਣ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਧਾਇਕ ਸੰਵਿਧਾਨ ਅਹੁਦੇ ਦਾ ਸਰਾਸਰ ਨਿਰਾਦਰ ਹੈ, ਜਿਸ ਨੂੰ ਕਿਸੇ ਕੀਮਤ 'ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬੈਂਸ ਨੇ ਕਿਹਾ ਕਿ ਜਦੋਂ ਕੈਨੇਡਾ ਅੰਬੈਸੀ ਨੇ 'ਆਪ' ਦੇ ਵਿਧਾਇਕਾਂ ਦੀ ਚੰਗੀ ਤਰ੍ਹਾਂ ਜਾਂਚ-ਪਰਖ ਕਰ ਕੇ ਉਨ੍ਹਾਂ ਨੂੰ ਵੀਜ਼ਾ ਦਿੱਤਾ ਅਤੇ ਜਿਸ ਅਦਾਲਤ ਵਿਚ ਉਨ੍ਹਾਂ ਦੇ ਕੇਸ ਚੱਲ ਰਹੇ ਹਨ, ਉਨ੍ਹਾਂ ਨੂੰ ਉਸ ਅਦਾਲਤ ਵਲੋਂ ਕੈਨੇਡਾ ਜਾਣ ਦੀ ਆਗਿਆ ਦਿੱਤੀ ਗਈ ਹੈ। ਕੈਨੇਡੀਅਨ ਇਮੀਗ੍ਰੇਸ਼ਨ ਵਲੋਂ ਵਿਧਾਇਕਾਂ ਨੂੰ ਡਿਪੋਰਟ ਕਰ ਕੇ ਸ਼ਰੇਆਮ ਦਾਦਾਗਿਰੀ ਕੀਤੀ ਹੈ। ਬੈਂਸ ਨੇ ਕਿਹਾ ਕਿ ਦੋਨੋਂ 'ਆਪ' ਵਿਧਾਇਕਾਂ ਨੂੰ ਇਸ ਮਾਮਲੇ ਪ੍ਰਤੀ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣੀ ਚਾਹੀਦੀ ਹੈ ਅਤੇ ਵਿਦੇਸ਼ ਮੰਤਰੀ ਕੈਨੇਡਾ ਦੀ ਸਰਕਾਰ ਅਤੇ ਕੈਨੇਡੀਅਨ ਅੰਬੈਸੀ ਨਾਲ ਇਸ ਮਾਮਲੇ ਦੀ ਜਾਂਚ ਕਰ ਕੇ ਸੰਵਿਧਾਨਿਕ ਵਿਧਾਇਕ ਅਹੁਦੇ ਨੂੰ ਬਣਦਾ ਮਾਣ ਦਵਾਏ।
ਪਸ਼ੂ ਚਰਾਉਣ ਤੋਂ ਰੋਕਣਾ ਪਿਆ ਮਹਿੰਗਾ : ਡੇਢ ਦਰਜਨ ਵਿਅਕਤੀਆਂ ਵੱਲੋਂ ਜੰਗਲਾਤ ਵਿਭਾਗ ਦੀ ਟੀਮ 'ਤੇ ਹਮਲਾ
NEXT STORY