ਖਰੜ (ਅਮਰਦੀਪ) – ਹਿਮਾਲਿਆ ਦੀ 8 ਹਜ਼ਾਰ ਫੁੱਟ ਦੀ ਉਚਾਈ ’ਤੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਗੂੰਜਣ ਦੇ ਬਾਰੇ ਪਤਾ ਲੱਗਾ ਹੈ। ਨਾਅਰੇ ਗੂੰਜਣ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ਨੂੰ ਲੋਕ ਵੱਡੀ ਗਿਣਤੀ ’ਚ ਦੇਖ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਮਿਲੀ ਜਾਣਕਾਰੀ ਅਨੁਸਾਰ ਖਰੜ ਸ਼ਹਿਰ ਦੇ ਨੌਜਵਾਨ ਸਿਮਰਨ ਸਿੰਘ ਖਾਲਸਾ ਨੇ ਆਪਣੇ ਇਕ ਦੋਸਤ ਨਾਲ ਮਨਾਲੀ ਦੇ ਨੇੜੇ 8 ਹਜ਼ਾਰ ਦੀ ਫੁੱਟ ਦੀ ਉਚਾਈ ’ਤੇ ਕਿਸਾਨਾਂ ਦੇ ਹੱਕ ਵਿਚ ਨਾਅਰੇ ਮਾਰੇ ਹਨ। ਨਾਅਰੇ ਮਾਰਨ ਵਾਲੇ ਸਿਮਰਨ ਖਾਲਸਾ ਦੇ ਪਰਿਵਾਰਿਕ ਮੈਂਬਰ ਦਿੱਲੀ ਕਿਸਾਨ ਅੰਦੋਲਨ ਵਿਚ ਹਿੱਸਾ ਲੈ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਜਨਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਸਬੰਧ ’ਚ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਿਮਰਨ ਨੇ ਕਿਹਾ ਕਿ ਉਹ ਇਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਉਸ ਦੇ ਅੰਦਰ ਵੀ ਕਿਸਾਨਾਂ ਲਈ ਵਧੇਰੇ ਹਮਦਰਦੀ ਹੈ। ਉਸ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰ ਦੇਵੇ, ਜਿਸ ਨਾਲ ਕਿਸਾਨਾਂ ਦੀ ਮਦਦ ਹੋਵੇਗੀ
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ
ਨੋਟ - ਹਿਮਾਲਿਆ ਦੀ 8 ਹਜ਼ਾਰ ਫੁੱਟ ਦੀ ਉਚਾਈ ’ਤੇ ਗੂੰਜੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ, ਦੇ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ...
‘ਪੰਜਾਬ ’ਚ ਗੰਨਾ ਉਤਪਾਦਕਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ’
NEXT STORY