ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)—ਫਿਲਮ 'ਨਾਨਕ ਸ਼ਾਹ ਫਕੀਰ' ਦੇ ਰਿਲੀਜ਼ ਦੇ ਵਿਰੋਧ 'ਚ ਅਕਾਲੀ ਦਲ (ਅ) ਨੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ 'ਚ ਰੋਸ ਮਾਰਚ ਕੱਢਣ ਉਪਰੰਤ ਡੀ. ਸੀ. ਦਫਤਰ ਅੱਗੇ ਧਰਨਾ ਦਿੱਤਾ। ਇਸ ਉਪਰੰਤ ਡੀ. ਸੀ. ਬਰਨਾਲਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਇਕ ਮੰਗ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਸੰਬੋਧਨ ਕਰਿਦਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਧਰਮ 'ਚ ਮਹਾਪੁਰਖਾਂ ਦਾ ਕਿਰਦਾਰ ਕਿਸੇ ਮਨੁੱਖ ਨੂੰ ਨਿਭਾਉਣ ਦੀ ਇਜਾਜ਼ਤ ਨਹੀਂ ਹੈ। ਇਸ ਫ਼ਿਲਮ 'ਚ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਿਹੜੀ ਫਿਲਮ ਤਿਆਰ ਹੋਈ ਹੈ, ਉਸ ਦਾ ਟਾਈਟਲ ਆਰੀਆ ਸਮਾਜੀ ਦਿਆਨੰਦ ਸਰਸਵਤੀ ਦੀ ਲਿਖੀ ਪੁਸਤਕ ਤੋਂ ਲਿਆ ਗਿਆ ਹੈ, ਜੋ ਕਿ ਸਿੱਖ ਕੌਮ ਦੇ ਅੱਲੇ ਜ਼ਖਮਾਂ 'ਤੇ ਲੂਣ ਛਿੜਕਣ ਦਾ ਕੰਮ ਕਰੇਗਾ।
ਤੇਜ਼ ਰਫਤਾਰ ਕੰਬਾਈਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
NEXT STORY