ਲੁਧਿਆਣਾ: ਆਪਣੇ ਬਿਆਨਾਂ ਕਾਰਨ ਅਕਸਰ ਵਿਵਾਦਾਂ ਵਿਚ ਰਹਿਣ ਵਾਲੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਇੰਨ੍ਹੀਂ ਦਿਨੀਂ ਫ਼ਿਰ ਚਰਚਾ ਵਿਚ ਹਨ। ਪਹਿਲਾਂ ਕੰਗਨਾ ਵੱਲੋਂ ਕਿਸਾਨ ਅੰਦੋਲਨ ਬਾਰੇ ਦਿੱਤੇ ਬਿਆਨ ਅਤੇ ਫ਼ਿਰ ਸਿਮਰਨਜੀਤ ਮਾਨ ਵੱਲੋਂ ਕੰਗਨਾ ਬਾਰੇ ਟਿੱਪਣੀ ਨੇ ਨਵਾਂ ਵਿਵਾਦ ਛੇੜ ਦਿੱਤਾ ਹੈ। ਇਸ ਮਗਰੋਂ ਹੁਣ ਮਾਨ ਦਾ ਟਵੀਟ ਵੀ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਨੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ 'ਤੇ ਇਕ ਵਾਰ ਫ਼ਿਰ ਨਿਸ਼ਾਨਾ ਵਿੰਨ੍ਹਿਆ ਹੈ।
ਇਹ ਖ਼ਬਰ ਵੀ ਪੜ੍ਹੋ - ਰਾਣਾ ਗੁਰਜੀਤ ਸਿੰਘ ਦੇ ਪਰਿਵਾਰ 'ਤੇ SEBI ਦੀ ਵੱਡੀ ਕਾਰਵਾਈ
ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰ ਕਿਹਾ ਕਿ ਮੈਂ ਤੇ ਮੇਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਮੇਸ਼ਾ ਔਰਤਾਂ ਦੀ ਸੁਰੱਖਿਆ ਲਈ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਰੇਪ ਇਕ ਘਿਨਾਉਣਾ ਅਪਰਾਧ ਹੈ। ਮੰਡੀ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਨੇ ਸਾਡੇ ਕਿਸਾਨਾਂ 'ਤੇ ਇਸ ਦੇ ਝੂਠੇ ਦੋਸ਼ ਲਾਉਣ ਦੀ ਕੋਸ਼ਿਸ਼ ਕੀਤੀ। ਉਸ ਨੇ ਸਿੱਖਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵਿਰੁੱਧ ਗਲਤ ਜਾਣਕਾਰੀ ਫੈਲਾ ਕੇ ਕਿਸੇ ਤਰ੍ਹਾਂ ਦਾ ਰੋਮਾਂਚ ਹਾਸਲ ਕਰਨ ਦੀ ਕੋਸ਼ਿਸ਼ ਕੀਤੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਮੇਹਰ ਚੰਦ ਕਾਲਜ 'ਚ ਖ਼ੁਦਕੁਸ਼ੀ! ਛੁੱਟੀ ਵੇਲੇ ਮਿਲੀ ਲਾਸ਼
ਮਾਨ ਨੇ ਕੰਗਨਾ ਨੂੰ ਕਿਹਾ ਕਿ ਭਾਰਤ ਵਿਚ ਔਰਤਾਂ ਵਿਰੁੱਧ ਅਪਰਾਧ ਬਾਰੇ ਉਸ ਦੀ ਚਿੰਤਾ ਬਾਰੇ ਉਸ ਨੂੰ ਆਪਣੀ ਹੀ ਸੱਤਾਧਾਰੀ ਪਾਰਟੀ ਤੋਂ ਸਵਾਲ ਕਰਨਾ ਚਾਹੀਦਾ ਹੈ। ਅੱਜ ਭਾਰਤ ਵਿਚ ਸਾਡੀਆਂ ਔਰਤਾਂ ਦੀ ਸਮਾਨਤਾ ਅਤੇ ਸੁਰੱਖਿਆ ਨਾਲ ਪੂਰੀ ਤਰ੍ਹਾਂ ਸਮਝੌਤਾ ਕੀਤਾ ਜਾ ਰਿਹਾ ਹੈ। ਮਾਨ ਨੇ ਆਪਣੇ ਟਵੀਟ ਵਿਚ ਕੋਲਕਾਤਾ ਵਿਚ ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਦਾ ਹਵਾਲਾ ਵੀ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਇਸ ਟਵੀਟ ਵਿਚ ਬਾਕਾਇਦਾ ਕੰਗਨਾ ਰਣੌਤ, ਪ੍ਰਧਾਨ ਮੰਤਰੀ ਦਫ਼ਤਰ ਅਤੇ ਮਹਿਲਾ ਕਮਿਸ਼ਨ ਨੂੰ ਵੀ ਟੈਗ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ 'ਤੇ ਬਲਵਿੰਦਰ ਸਿੰਘ ਭੂੰਦੜ ਦਾ ਪਹਿਲਾ ਬਿਆਨ
NEXT STORY