ਨਵੀਂ ਦਿੱਲੀ/ ਸੰਗਰੂਰ : ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਅਹੁਦੇ ਦੀ ਸੁਹੰ ਚੁੱਕ ਲਈ ਹੈ। ਸਿਮਰਨਜੀਤ ਮਾਨ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਮੌਜੂਦਗੀ ਅਤੇ ਉਨ੍ਹਾਂ ਦੇ ਦਫ਼ਤਰ ਵਿੱਚ ਅਹੁਦੇ ਦੀ ਸੁਹੰ ਚੁੱਕੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਜ਼ਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਸੀਟ 'ਤੇ ਜਿੱਤ ਹਾਸਲ ਕਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 5,800 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਬੀਤੇ ਦਿਨੀਂ ਸਿਮਰਨਜੀਤ ਮਾਨ ਵਿਵਾਦਾਂ 'ਚ ਵੀ ਘਿਰੇ ਹੋਏ ਸਨ ਕਿਉਂਕਿ ਉਨ੍ਹਾਂ ਨੇ ਕਿਹਾ ਸੀ ਕਿ ਸੰਸਦ ’ਚ ਕਿਰਪਾਨ ਲੈਕੇ ਜਾਣਾ ਉਨ੍ਹਾਂਦਾ ਸੰਵਿਧਾਨਕ ਹੱਕ ਹੈ, ਜਿਸ ਦੀ ਇਜਾਜ਼ਤ ਉਨ੍ਹਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ ਅਤੇ ਸੰਦੀਪ ਕੁਮਾਰ ਪਾਠਕ ਨੇ ਵੀ ਰਾਜ ਸਭਾ ਵਿਖੇ ਸਪੀਕਰ ਵੈਂਕਈਆ ਨਾਇਡੂ ਦੀ ਮੌਜੂਦਗੀ 'ਚ ਆਪਣੇ ਅਹੁਦੇ ਦੀ ਸੁਹੰ ਚੁੱਕੀ ਹੈ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ
NEXT STORY