ਭਦੌੜ (ਰਾਕੇਸ਼)— ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੀ ਟਿਕਟ ਤੋਂ ਚੋਣ ਲੜ ਰਹੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਥੇ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਅਤੇ ਕਾਂਗਰਸ ਝੂਠ ਦੀ ਰਾਜਨੀਤੀ ਕਰਦੀਆਂ ਹਨ। 2014 'ਚ ਜਿੱਥੇ ਨਰਿੰਦਰ ਮੋਦੀ ਨੇ 2 ਕਰੌੜ ਨੋਕਰੀਆਂ ਦੇਣ, ਖਾਤਿਆਂ ਚ 15 ਲੱਖ ਰੁਪਏ ਦਾ ਵਾਅਦਾ ਕੀਤਾ ਸੀ ਉਥੇ ਹੀ ਦੋ ਸਾਲ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਹਥਿਆਈ ਸੀ ਪਰ ਦੋਵਾਂ ਪਾਰਟੀਆਂ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਇਸ ਕਰਕੇ ਇਹ ਲੋਕ ਤੁਹਾਡੀਆਂ ਵੋਟਾਂ ਦੇ ਹੱਕਦਾਰ ਨਹੀਂ।
ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਬਰਗਾੜੀ ਵਿਖੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਵਾਈ ਅਤੇ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ 200 ਸਾਲ ਪੁਰਾਣੀ ਦਰਸ਼ਨੀ ਡਿਓਢੀ ਨੂੰ ਤੋੜ ਸੁੱਟਿਆ ਹੈ, ਜਿਸ ਨੂੰ ਲੈ ਕੇ ਪਾਰਟੀ ਵਰਕਰ ਧਰਨੇ 'ਤੇ ਬੈਠੇ ਹਨ। ਮਾਨ ਨੇ ਕਿਹਾ ਕਿ ਮੋਦੀ ਪਾਕਿਸਤਾਨ ਨਾਲ ਜੰਗ ਲੜਨ ਦੀ ਗੱਲਾਂ ਕਰ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਉਸ ਦੀ ਹਾਮੀ ਭਰ ਰਿਹਾ ਹੈ ਜੇਕਰ ਪਾਕਿਸਤਾਨ ਨਾਲ ਜੰਗ ਹੁੰਦੀ ਹੈ ਤਾਂ ਪੰਜਾਬ ਦਾ ਬਹੁਤ ਨੁਕਸਾਨ ਹੋਵੇਗਾ। ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੁਰਜੀਤ ਸਿੰਘ ਅਰਾਈਆਂ ਵਾਲਾ ਹਲਕਾ ਇੰਚਾਰਜ਼ ਅਜੀਤ ਸਿੰਘ ਗਰੇਵਾਲ, ਓਕਾਂਰ ਸਿੰਘ ਬਰਾੜ, ਕੁੱਕੂ ਗਰੇਵਾਲ, ਭੋਲਾ ਸਿੰਘ ਨੇਣੇਵਾਲ, ਬਲਵੀਰ ਸਿੰਘ ਸੰਧੂ ਕਲਾਂ ਆਦਿ ਹਾਜ਼ਰ ਸਨ।
ਕਾਂਗਰਸ ਦਾ ਚੋਣ ਮੈਨੀਫੈਸਟੋ ਦੇਸ਼ ਵਿਰੋਧੀ : ਸ਼ਵੇਤ ਮਲਿਕ
NEXT STORY