ਸੰਗਰੂਰ : ਸੰਗਰੂਰ ਜ਼ਿਮਨੀ ਚੋਣ ਦੌਰਾਨ ਜਿੱਤ ਦੇ ਨੇੜੇ ਪੁੱਜ ਚੁੱਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਜਿੱਤ ਨੇ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਕਸਰ ਉਨ੍ਹਾਂ ਨੂੰ ਕਿਹਾ ਜਾਂਦਾ ਸੀ ਕਿ ਤੈਨੂੰ ਤਾਂ ਕੋਈ ਵੋਟ ਹੀ ਨਹੀਂ ਪਾਉਂਦਾ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਕਿਸ ਸਿਆਸੀ ਧਿਰ ਦੇ ਸਿਰ ਬੱਝੇਗਾ ਜੇਤੂ ਸਿਹਰਾ, ਅੱਜ ਹੋਵੇਗਾ ਫ਼ੈਸਲਾ
ਉਨ੍ਹਾਂ ਕਿਹਾ ਕਿ ਹੁਣ ਇਕ ਛੋਟੇ ਜਿਹੇ ਬੰਦੇ ਨੇ ਇੰਨੀਆਂ ਵੱਡੀਆਂ ਪਾਰਟੀਆਂ ਨੂੰ ਹਰਾ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਨੂੰ ਮਖ਼ੌਲ ਕਰਦੇ ਹੁੰਦੇ ਸੀ ਪਰ ਅੱਜ ਲੋਕਾਂ ਨੇ ਉਨ੍ਹਾਂ ਦੇ ਹੱਕ 'ਚ ਆਪਣਾ ਫਤਵਾ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਧੂਰੀ ਵਿਧਾਨ ਸਭਾ ਹਲਕੇ ਤੋਂ 'ਸਿਮਰਨਜੀਤ ਸਿੰਘ ਮਾਨ' 5103 ਵੋਟਾਂ ਨਾਲ ਜੇਤੂ
ਉਨ੍ਹਾਂ ਕਿਹਾ ਕਿ ਉਹ ਸੰਗਰੂਰ ਦੇ ਵੋਟਰਾਂ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੇ ਮੈਨੂੰ ਪਾਰਲੀਮੈਂਟ 'ਚ ਨੁਮਾਇੰਦਾ ਚੁਣਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਕਿਸਾਨਾਂ, ਖੇਤ-ਮਜ਼ਦੂਰਾਂ, ਵਪਾਰੀਆਂ ਅਤੇ ਹਰ ਕਿਸੇ ਦੇ ਦੁੱਖਾਂ ਨੂੰ ਦੂਰ ਕਰਨ ਲਈ ਸਖ਼ਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਮਾਲੀ ਹਾਲਤ ਠੀਕ ਨਹੀਂ ਹੈ ਅਤੇ ਕਿਸਾਨ ਵੀ ਕਰਜ਼ਾਈ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਮਸਲੇ ਉਹ ਪਾਰਲੀਮੈਂਟ 'ਚ ਚੁੱਕਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
'ਸੰਗਰੂਰ ਕਿਲ੍ਹਾ' ਜਿੱਤੇ ਸਿਮਰਨਜੀਤ ਸਿੰਘ ਮਾਨ, ਬਸ ਮੋਹਰ ਲੱਗਣੀ ਬਾਕੀ
NEXT STORY